ਪ੍ਰਕਾਸ਼ ਪੱਤਰ 14

ਤਦ ਇੱਕ ਹੋਰ ਦੂਤ ਹੈਕਲ ਵਿੱਚੋਂ ਬਾਹਰ ਆਇਆ ਅਤੇ ਜੋ ਬੱਦਲ ਉੱਤੇ ਬੈਠਾ ਸੀ ਉੱਚੀ ਆਵਾਜ਼ ਵਿੱਚ ਉਸ ਨੂੰ ਕਿਹਾ, “ਆਪਣੀ ਦਾਤਰੀ ਲੈ ਅਤੇ ਵੱਢ, ਕਿਉਂਕਿ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫਸਲ ਪੱਕੀ ਹੈ।”

Revelation 14:15 (UKJV) And another angel came out of the temple, crying with a loud voice to him that sat on the cloud, Thrust in your sickle, and reap: for the time has come for you to reap; for the harvest of the earth is ripe.

13ਫਿਰ ਮੈਂ ਸਵਰਗ ਤੋਂ ਇੱਕ ਆਵਾਜ਼ ਨੂੰ ਇਹ ਕਹਿੰਦੇ ਸੁਣਿਆ, “ਇਸ ਨੂੰ ਲਿਖ: ਧੰਨ ਹਨ ਉਹ ਮੁਰਦੇ ਜੋ ਹੁਣ ਤੋਂ ਪ੍ਰਭੂ ਵਿੱਚ ਮਰਦੇ ਹਨ।” ਪਰਮੇਸ਼ਵਰ ਦਾ ਆਤਮਾ ਕਹਿੰਦਾ ਹੈ, “ਹਾਂ, ਉਹ ਆਪਣੀ ਮਿਹਨਤ ਤੋਂ ਆਰਾਮ ਕਰਨਗੇ, ਕਿਉਂਕਿ ਉਹਨਾਂ ਦੇ ਕੰਮ ਉਹਨਾਂ ਦੇ ਪਿੱਛੇ ਚੱਲਣਗੇ।”

14ਮੈਂ ਵੇਖਿਆ ਅਤੇ ਮੇਰੇ ਸਾਹਮਣੇ ਇੱਕ ਚਿੱਟਾ ਬੱਦਲ ਸੀ ਅਤੇ ਉਸ ਬੱਦਲ ਉੱਤੇ ਇੱਕ ਮਨੁੱਖ ਦੇ ਪੁੱਤਰ ਵਰਗਾ ਬੈਠਾ ਸੀ ਜਿਸ ਦੇ ਸਿਰ ਤੇ ਸੋਨੇ ਦਾ ਮੁਕਟ ਸੀ ਅਤੇ ਉਸ ਦੇ ਹੱਥ ਵਿੱਚ ਇੱਕ ਤਿੱਖੀ ਦਾਤਰੀ ਸੀ।

15ਤਦ ਇੱਕ ਹੋਰ ਦੂਤ ਹੈਕਲ ਵਿੱਚੋਂ ਬਾਹਰ ਆਇਆ ਅਤੇ ਜੋ ਬੱਦਲ ਉੱਤੇ ਬੈਠਾ ਸੀ ਉੱਚੀ ਆਵਾਜ਼ ਵਿੱਚ ਉਸ ਨੂੰ ਕਿਹਾ, “ਆਪਣੀ ਦਾਤਰੀ ਲੈ ਅਤੇ ਵੱਢ, ਕਿਉਂਕਿ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫਸਲ ਪੱਕੀ ਹੈ।”

16ਇਸ ਲਈ ਜਿਹੜਾ ਬੱਦਲ ਉੱਤੇ ਬੈਠਾ ਸੀ, ਉਸ ਨੇ ਆਪਣੀ ਦਾਤਰੀ ਧਰਤੀ ਉੱਤੇ ਘੁੰਮਾਈ ਅਤੇ ਧਰਤੀ ਦੀ ਵਾਢੀ ਕੀਤੀ ਗਈ।

17ਇੱਕ ਹੋਰ ਸਵਰਗਦੂਤ ਉਸ ਹੈਕਲ ਵਿੱਚੋਂ ਜੋ ਸਵਰਗ ਵਿੱਚ ਹੈ ਬਾਹਰ ਆਇਆ, ਅਤੇ ਉਸ ਕੋਲ ਵੀ ਇੱਕ ਤਿੱਖੀ ਦਾਤਰੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.