ਪ੍ਰਕਾਸ਼ ਪੱਤਰ 14

ਦੂਤ ਨੇ ਧਰਤੀ ਉੱਤੇ ਆਪਣੀ ਦਾਤਰੀ ਘੁੰਮਾਈ, ਇਸ ਦੇ ਅੰਗੂਰ ਇਕੱਠੇ ਕੀਤੇ ਅਤੇ ਉਹਨਾਂ ਨੂੰ ਪਰਮੇਸ਼ਵਰ ਦੇ ਕ੍ਰੋਧ ਦੇ ਮਹਾਨ ਦਾਖ ਵਿੱਚ ਸੁੱਟ ਦਿੱਤਾ।

Revelation 14:19 (UKJV) And the angel thrust in his sickle into the earth, and gathered the vine of the earth, and cast it into the great winepress of the wrath of God.

17ਇੱਕ ਹੋਰ ਸਵਰਗਦੂਤ ਉਸ ਹੈਕਲ ਵਿੱਚੋਂ ਜੋ ਸਵਰਗ ਵਿੱਚ ਹੈ ਬਾਹਰ ਆਇਆ, ਅਤੇ ਉਸ ਕੋਲ ਵੀ ਇੱਕ ਤਿੱਖੀ ਦਾਤਰੀ ਸੀ।

18ਫਿਰ ਵੀ ਇੱਕ ਹੋਰ ਦੂਤ, ਜਿਸ ਕੋਲ ਅੱਗ ਦੀ ਜੁੰਮੇਵਾਰੀ ਸੀ, ਜਗਵੇਦੀ ਤੋਂ ਆਇਆ ਅਤੇ ਉੱਚੀ ਆਵਾਜ਼ ਵਿੱਚ ਉਸ ਨੂੰ ਬੋਲਿਆ ਜਿਸ ਕੋਲ ਤਿੱਖੀ ਦਾਤਰੀ ਸੀ, “ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੀ ਅੰਗੂਰੀ ਵੇਲ ਵਿੱਚੋਂ ਅੰਗੂਰਾਂ ਦੇ ਝੁੰਡ ਇਕੱਠੇ ਕਰੋ, ਕਿਉਂਕਿ ਇਸ ਦੇ ਅੰਗੂਰ ਪੱਕੇ ਹੋਏ ਹਨ।”

19ਦੂਤ ਨੇ ਧਰਤੀ ਉੱਤੇ ਆਪਣੀ ਦਾਤਰੀ ਘੁੰਮਾਈ, ਇਸ ਦੇ ਅੰਗੂਰ ਇਕੱਠੇ ਕੀਤੇ ਅਤੇ ਉਹਨਾਂ ਨੂੰ ਪਰਮੇਸ਼ਵਰ ਦੇ ਕ੍ਰੋਧ ਦੇ ਮਹਾਨ ਦਾਖ ਵਿੱਚ ਸੁੱਟ ਦਿੱਤਾ।

20ਉਹਨਾਂ ਨੂੰ ਯੇਰੂਸ਼ਲੇਮ ਸ਼ਹਿਰ ਦੇ ਬਾਹਰ ਦਾਖ ਵਿੱਚ ਲਤਾੜਿਆ ਗਿਆ ਸੀ ਅਤੇ ਰਸਕੁੰਢ ਵਿੱਚੋਂ ਖੂਨ ਵਹਿ ਰਿਹਾ ਸੀ, ਜੋ ਕਿ ਤਿੰਨ ਸੌ ਕਿਲੋਮੀਟਰ ਦੀ ਦੂਰੀ ਤੱਕ ਘੋੜਿਆਂ ਦੀਆਂ ਲਗਾਮਾਂ ਦੇ ਬਰਾਬਰ ਉੱਚਾ ਉੱਠ ਰਿਹਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.