ਪ੍ਰਕਾਸ਼ ਪੱਤਰ 14

ਉਸ ਦੂਤ ਨੇ ਉੱਚੀ ਆਵਾਜ਼ ਵਿੱਚ ਕਿਹਾ, “ਪਰਮੇਸ਼ਵਰ ਤੋਂ ਡਰੋ ਅਤੇ ਉਹ ਦੀ ਮਹਿਮਾ ਕਰੋ, ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ। ਉਹ ਦੀ ਅਰਾਧਨਾ ਕਰੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ।”

Revelation 14:7 (UKJV) Saying with a loud voice, Fear God, and give glory to him; for the hour of his judgment has come: and worship him that made heaven, and earth, and the sea, and the fountains of waters.

5ਉਹਨਾਂ ਦੇ ਮੂੰਹ ਵਿੱਚ ਕੋਈ ਝੂਠ ਨਹੀਂ ਪਾਇਆ ਗਿਆ; ਉਹ ਨਿਰਦੋਸ਼ ਹਨ।

6ਫਿਰ ਮੈਂ ਇੱਕ ਹੋਰ ਦੂਤ ਨੂੰ ਅਕਾਸ਼ ਵਿੱਚ ਉੱਡਦਿਆਂ ਵੇਖਿਆ ਅਤੇ ਉਸ ਕੋਲ ਸਦੀਵੀ ਖੁਸ਼ਖ਼ਬਰੀ ਸੀ ਜੋ ਧਰਤੀ ਉੱਤੇ ਰਹਿਣ ਵਾਲੇ ਹਰ ਕੌਮ, ਕਬੀਲੇ, ਭਾਸ਼ਾ ਅਤੇ ਲੋਕਾਂ ਨੂੰ ਸੁਣਾਉਣ ਲਈ ਸੀ।

7ਉਸ ਦੂਤ ਨੇ ਉੱਚੀ ਆਵਾਜ਼ ਵਿੱਚ ਕਿਹਾ, “ਪਰਮੇਸ਼ਵਰ ਤੋਂ ਡਰੋ ਅਤੇ ਉਹ ਦੀ ਮਹਿਮਾ ਕਰੋ, ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ। ਉਹ ਦੀ ਅਰਾਧਨਾ ਕਰੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ।”

8ਇੱਕ ਦੂਜਾ ਦੂਤ ਉਸ ਦੇ ਪਿੱਛੇ ਇਹ ਕਹਿੰਦੇ ਆਇਆ, “ਢਹਿ ਗਿਆ! ਢਹਿ ਗਿਆ ਮਹਾਨ ਨਗਰ ਬਾਬੇਲ, ‘ਜਿਸ ਨੇ ਆਪਣੀ ਵਿਭਚਾਰ ਦੀ ਭਿਆਨਕ ਦਾਖਰਸ ਸਾਰੀਆਂ ਕੌਮਾਂ ਨੂੰ ਪਿਆਈ ਸੀ।’ ”

9ਇੱਕ ਤੀਜਾ ਦੂਤ ਉਹਨਾਂ ਦੇ ਮਗਰ ਆਇਆ ਅਤੇ ਉਸ ਨੇ ਉੱਚੀ ਆਵਾਜ਼ ਵਿੱਚ ਕਿਹਾ: “ਜੇ ਕੋਈ ਜਾਨਵਰ ਅਤੇ ਉਸ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਇਸ ਦਾ ਨਿਸ਼ਾਨ ਪਾਉਂਦਾ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.