ਪ੍ਰਕਾਸ਼ ਪੱਤਰ 15

ਹੈਕਲ ਦੇ ਬਾਹਰੋਂ ਸੱਤ ਦੂਤ ਸੱਤ ਬਿਪਤਾਵਾਂ ਦੇ ਨਾਲ ਆਏ। ਉਹਨਾਂ ਨੇ ਸਾਫ਼, ਚਮਕਦਾਰ ਮਲਮਲ ਦੇ ਕੱਪੜੇ ਪਾਏ ਹੋਏ ਸਨ ਅਤੇ ਉਹਨਾਂ ਦੀਆਂ ਛਾਤੀਆਂ ਦੇ ਦੁਆਲੇ ਸੁਨਹਿਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ।

Revelation 15:6 (UKJV) And the seven angels came out of the temple, having the seven plagues, clothed in pure and white linen, and having their breasts girded with golden girdles.

4ਹੇ ਪ੍ਰਭੂ, ਤੁਹਾਡੇ ਤੋਂ ਕੌਣ ਨਹੀਂ ਡਰੇਗਾ, ਅਤੇ ਤੁਹਾਡੇ ਨਾਮ ਦੀ ਮਹਿਮਾ ਨਹੀਂ ਕਰੇਗਾ? ਕੇਵਲ ਤੁਸੀਂ ਹੀ ਪਵਿੱਤਰ ਹੋ। ਸਾਰੀਆਂ ਕੌਮਾਂ ਆਉਣਗੀਆਂ ਅਤੇ ਤੁਹਾਡੀ ਆਰਧਨਾ ਕਰਨਗੀਆਂ, ਕਿਉਂਕਿ ਤੁਹਾਡੇ ਧਰਮੀ ਕੰਮਾਂ ਦਾ ਖੁਲਾਸਾ ਹੋਇਆ ਹੈ।”

5ਇਸ ਤੋਂ ਬਾਅਦ ਮੈਂ ਵੇਖਿਆ, ਅਤੇ ਮੈਂ ਸਵਰਗ ਵਿੱਚ ਹੈਕਲ ਨੂੰ ਵੇਖਿਆ ਅਰਥਾਤ ਨਵੇਂ ਨੇਮ ਦਾ ਤੰਬੂ ਅਤੇ ਇਸ ਨੂੰ ਖੋਲ੍ਹ ਦਿੱਤਾ ਗਿਆ।

6ਹੈਕਲ ਦੇ ਬਾਹਰੋਂ ਸੱਤ ਦੂਤ ਸੱਤ ਬਿਪਤਾਵਾਂ ਦੇ ਨਾਲ ਆਏ। ਉਹਨਾਂ ਨੇ ਸਾਫ਼, ਚਮਕਦਾਰ ਮਲਮਲ ਦੇ ਕੱਪੜੇ ਪਾਏ ਹੋਏ ਸਨ ਅਤੇ ਉਹਨਾਂ ਦੀਆਂ ਛਾਤੀਆਂ ਦੇ ਦੁਆਲੇ ਸੁਨਹਿਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ।

7ਫਿਰ ਚਾਰ ਜੀਵਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੱਤ ਸੋਨੇ ਦੇ ਕਟੋਰੇ ਦਿੱਤੇ ਜੋ ਪਰਮੇਸ਼ਵਰ ਦੇ ਕ੍ਰੋਧ ਨਾਲ ਭਰੇ ਹੋਏ ਸਨ, ਜੋ ਸਦਾ ਅਤੇ ਸਦਾ ਲਈ ਜੀਉਂਦਾ ਹੈ।

8ਅਤੇ ਹੈਕਲ ਪਰਮੇਸ਼ਵਰ ਦੀ ਮਹਿਮਾ ਅਤੇ ਉਹਨਾਂ ਦੀ ਸ਼ਕਤੀ ਦੇ ਧੂੰਏਂ ਨਾਲ ਭਰਿਆ ਹੋਇਆ ਸੀ ਅਤੇ ਕੋਈ ਵੀ ਹੈਕਲ ਵਿੱਚ ਦਾਖਲ ਨਹੀਂ ਹੋ ਸਕਦਾ ਜਦੋਂ ਤੱਕ ਸੱਤ ਦੂਤਾਂ ਦੀਆਂ ਸੱਤ ਬਿਪਤਾਵਾਂ ਪੂਰੀਆਂ ਨਹੀਂ ਹੋ ਜਾਂਦੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.