ਪ੍ਰਕਾਸ਼ ਪੱਤਰ 15

ਫਿਰ ਚਾਰ ਜੀਵਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੱਤ ਸੋਨੇ ਦੇ ਕਟੋਰੇ ਦਿੱਤੇ ਜੋ ਪਰਮੇਸ਼ਵਰ ਦੇ ਕ੍ਰੋਧ ਨਾਲ ਭਰੇ ਹੋਏ ਸਨ, ਜੋ ਸਦਾ ਅਤੇ ਸਦਾ ਲਈ ਜੀਉਂਦਾ ਹੈ।

Revelation 15:7 (UKJV) And one of the four beasts gave unto the seven angels seven golden vials full of the wrath of God, who lives for ever and ever.

5ਇਸ ਤੋਂ ਬਾਅਦ ਮੈਂ ਵੇਖਿਆ, ਅਤੇ ਮੈਂ ਸਵਰਗ ਵਿੱਚ ਹੈਕਲ ਨੂੰ ਵੇਖਿਆ ਅਰਥਾਤ ਨਵੇਂ ਨੇਮ ਦਾ ਤੰਬੂ ਅਤੇ ਇਸ ਨੂੰ ਖੋਲ੍ਹ ਦਿੱਤਾ ਗਿਆ।

6ਹੈਕਲ ਦੇ ਬਾਹਰੋਂ ਸੱਤ ਦੂਤ ਸੱਤ ਬਿਪਤਾਵਾਂ ਦੇ ਨਾਲ ਆਏ। ਉਹਨਾਂ ਨੇ ਸਾਫ਼, ਚਮਕਦਾਰ ਮਲਮਲ ਦੇ ਕੱਪੜੇ ਪਾਏ ਹੋਏ ਸਨ ਅਤੇ ਉਹਨਾਂ ਦੀਆਂ ਛਾਤੀਆਂ ਦੇ ਦੁਆਲੇ ਸੁਨਹਿਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ।

7ਫਿਰ ਚਾਰ ਜੀਵਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੱਤ ਸੋਨੇ ਦੇ ਕਟੋਰੇ ਦਿੱਤੇ ਜੋ ਪਰਮੇਸ਼ਵਰ ਦੇ ਕ੍ਰੋਧ ਨਾਲ ਭਰੇ ਹੋਏ ਸਨ, ਜੋ ਸਦਾ ਅਤੇ ਸਦਾ ਲਈ ਜੀਉਂਦਾ ਹੈ।

8ਅਤੇ ਹੈਕਲ ਪਰਮੇਸ਼ਵਰ ਦੀ ਮਹਿਮਾ ਅਤੇ ਉਹਨਾਂ ਦੀ ਸ਼ਕਤੀ ਦੇ ਧੂੰਏਂ ਨਾਲ ਭਰਿਆ ਹੋਇਆ ਸੀ ਅਤੇ ਕੋਈ ਵੀ ਹੈਕਲ ਵਿੱਚ ਦਾਖਲ ਨਹੀਂ ਹੋ ਸਕਦਾ ਜਦੋਂ ਤੱਕ ਸੱਤ ਦੂਤਾਂ ਦੀਆਂ ਸੱਤ ਬਿਪਤਾਵਾਂ ਪੂਰੀਆਂ ਨਹੀਂ ਹੋ ਜਾਂਦੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.