ਪ੍ਰਕਾਸ਼ ਪੱਤਰ 16

ਫਿਰ ਮੈਂ ਹੈਕਲ ਵਿੱਚੋਂ ਇੱਕ ਵੱਡੀ ਆਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੀ ਸੁਣੀ, “ਜਾਓ, ਪਰਮੇਸ਼ਵਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ।”

Revelation 16:1 (UKJV) And I heard a great voice out of the temple saying to the seven angels, Go your ways, and pour out the vials of the wrath of God upon the earth.

1ਫਿਰ ਮੈਂ ਹੈਕਲ ਵਿੱਚੋਂ ਇੱਕ ਵੱਡੀ ਆਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੀ ਸੁਣੀ, “ਜਾਓ, ਪਰਮੇਸ਼ਵਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ।”

2ਪਹਿਲਾਂ ਦੂਤ ਗਿਆ ਅਤੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹਿਆ ਅਤੇ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦੀ ਮੋਹਰ ਸੀ ਅਤੇ ਜਿਨ੍ਹਾਂ ਨੇ ਉਸ ਦੀ ਮੂਰਤੀ ਦੀ ਪੂਜਾ ਕੀਤੀ ਸੀ ਉਹਨਾਂ ਉੱਤੇ ਬੁਰੇ ਅਤੇ ਦੁੱਖਦਾਇਕ ਫੋੜੇ ਨਿਕਲ ਆਏ।

3ਦੂਸਰੇ ਦੂਤ ਨੇ ਜਦ ਆਪਣਾ ਕਟੋਰਾ ਸਮੁੰਦਰ ਵਿੱਚ ਡੋਲ੍ਹਿਆ, ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ, ਅਤੇ ਹਰ ਇੱਕ ਜਿਉਂਦੀ ਜਾਨ ਸਮੁੰਦਰ ਵਿੱਚ ਮਰ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.