11ਉਹ ਦਰਿੰਦਾ ਜਿਹੜਾ ਸੀ, ਅਤੇ ਹੁਣ ਨਹੀਂ ਹੈ, ਅੱਠਵਾਂ ਰਾਜਾ ਹੈ। ਉਹਨਾਂ ਸੱਤਾ ਵਿੱਚੋਂ ਹੈ ਅਤੇ ਨਸ਼ਟ ਹੋ ਜਾਵੇਗਾ।
12“ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ ਜਿਨ੍ਹਾਂ ਨੂੰ ਅਜੇ ਤੱਕ ਰਾਜ ਨਹੀਂ ਮਿਲਿਆ, ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲੇਗਾ।
13ਉਹਨਾਂ ਦਸ ਰਾਜਿਆਂ ਦਾ ਇੱਕੋ ਹੀ ਉਦੇਸ਼ ਹੈ ਅਤੇ ਉਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦੇਣਗੇ।
14ਉਹ ਲੇਲੇ ਦੇ ਵਿਰੁੱਧ ਯੁੱਧ ਛੇੜਨਗੇ, ਪਰ ਲੇਲਾ ਉਹਨਾਂ ਉੱਤੇ ਜਿੱਤ ਪ੍ਰਾਪਤ ਕਰੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਸ ਦੇ ਨਾਲ ਜਿਹੜੇ ਬੁਲਾਏ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹੋਣਗੇ।”
15ਤਦ ਸਵਰਗਦੂਤ ਨੇ ਮੈਨੂੰ ਆਖਿਆ, “ਜਿਹੜੇ ਪਾਣੀ ਤੂੰ ਵੇਖੇ ਸਨ, ਜਿੱਥੇ ਉਹ ਵੇਸਵਾ ਬੈਠੀ ਹੈ, ਉਹ ਲੋਕ, ਭੀੜਾ, ਕੌਮਾਂ ਅਤੇ ਭਾਸ਼ਾਵਾਂ ਹਨ।