ਪ੍ਰਕਾਸ਼ ਪੱਤਰ 17

ਤਦ ਸਵਰਗਦੂਤ ਨੇ ਮੈਨੂੰ ਆਖਿਆ, “ਜਿਹੜੇ ਪਾਣੀ ਤੂੰ ਵੇਖੇ ਸਨ, ਜਿੱਥੇ ਉਹ ਵੇਸਵਾ ਬੈਠੀ ਹੈ, ਉਹ ਲੋਕ, ਭੀੜਾ, ਕੌਮਾਂ ਅਤੇ ਭਾਸ਼ਾਵਾਂ ਹਨ।

Revelation 17:15 (UKJV) And he says unto me, The waters which you saw, where the whore sits, are races and tribes, and multitudes, and nations, and tongues.

13ਉਹਨਾਂ ਦਸ ਰਾਜਿਆਂ ਦਾ ਇੱਕੋ ਹੀ ਉਦੇਸ਼ ਹੈ ਅਤੇ ਉਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦੇਣਗੇ।

14ਉਹ ਲੇਲੇ ਦੇ ਵਿਰੁੱਧ ਯੁੱਧ ਛੇੜਨਗੇ, ਪਰ ਲੇਲਾ ਉਹਨਾਂ ਉੱਤੇ ਜਿੱਤ ਪ੍ਰਾਪਤ ਕਰੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਸ ਦੇ ਨਾਲ ਜਿਹੜੇ ਬੁਲਾਏ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹੋਣਗੇ।”

15ਤਦ ਸਵਰਗਦੂਤ ਨੇ ਮੈਨੂੰ ਆਖਿਆ, “ਜਿਹੜੇ ਪਾਣੀ ਤੂੰ ਵੇਖੇ ਸਨ, ਜਿੱਥੇ ਉਹ ਵੇਸਵਾ ਬੈਠੀ ਹੈ, ਉਹ ਲੋਕ, ਭੀੜਾ, ਕੌਮਾਂ ਅਤੇ ਭਾਸ਼ਾਵਾਂ ਹਨ।

16ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ ਉਹ ਵੇਸਵਾ ਨੂੰ ਨਫ਼ਰਤ ਕਰਨਗੇ। ਉਹ ਉਸ ਨੂੰ ਉਜਾੜ ਵਿੱਚ ਲਿਆਉਣਗੇ ਅਤੇ ਬਿਨ੍ਹਾਂ ਕੱਪੜਿਆ ਦੇ ਛੱਡ ਦੇਣਗੇ; ਉਹ ਉਸ ਦੇ ਮਾਸ ਨੂੰ ਖਾਣਗੇ ਅਤੇ ਅੱਗ ਨਾਲ ਸਾੜ ਦੇਣਗੇ।

17ਕਿਉਂਕਿ ਪਰਮੇਸ਼ਵਰ ਨੇ ਉਹਨਾਂ ਦੇ ਦਿਲਾਂ ਵਿੱਚ ਪਾਇਆ ਕਿ ਉਹ ਉਸ ਦੀ ਮਰਜ਼ੀ ਪੂਰੀ ਕਰਨ ਇੱਕੋ ਹੀ ਸਮਝ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਦੇ ਹੱਥ ਦੇ ਦੇਣ ਜਿੰਨਾਂ ਸਮਾਂ ਪਰਮੇਸ਼ਵਰ ਦੇ ਬਚਨ ਪੂਰੇ ਨਾ ਹੋ ਜਾਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.