ਪ੍ਰਕਾਸ਼ ਪੱਤਰ 18

ਕਿਉਂ ਜੋ ਉਸ ਦੇ ਪਾਪਾਂ ਦਾ ਢੇਰ ਸਵਰਗ ਤੱਕ ਲੱਗ ਚੁੱਕਾ ਹੈ, ਅਤੇ ਪਰਮੇਸ਼ਵਰ ਨੇ ਉਸ ਦੇ ਕੁਧਰਮ ਯਾਦ ਕੀਤੇ ਹਨ।

Revelation 18:5 (UKJV) For her sins have reached unto heaven, and God has remembered her iniquities.

3ਕਿਉਂ ਜੋ ਉਸ ਨੇ ਆਪਣੇ ਵਿਭਚਾਰ ਦੀ ਭਿਆਨਕ ਦਾਖਰਸ ਸਾਰੀਆਂ ਕੌਮਾਂ ਨੂੰ ਪਿਆਈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਵਿਭਚਾਰ ਕੀਤਾ, ਅਤੇ ਧਰਤੀ ਦੇ ਵਪਾਰੀ ਉਸ ਦੇ ਬਹੁਤ ਸਾਰੇ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।”

4ਮੈਂ ਇੱਕ ਹੋਰ ਆਵਾਜ਼ ਸਵਰਗ ਤੋਂ ਇਹ ਆਖਦੀ ਸੁਣੀ: “ ‘ਮੇਰੇ ਲੋਕੋ ਉਸ ਨਗਰੀ ਵਿੱਚੋਂ ਨਿਕਲ ਆਓ,’ ਤਾਂ ਜੋ ਤੁਸੀਂ ਉਸ ਦੇ ਪਾਪਾਂ ਵਿੱਚ ਭਾਗੀਦਾਰ ਨਾ ਬਣੋ, ਅਤੇ ਤਾਂ ਜੋ ਤੁਸੀਂ ਉਸ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਨਾ ਹੋਵੋ;

5ਕਿਉਂ ਜੋ ਉਸ ਦੇ ਪਾਪਾਂ ਦਾ ਢੇਰ ਸਵਰਗ ਤੱਕ ਲੱਗ ਚੁੱਕਾ ਹੈ, ਅਤੇ ਪਰਮੇਸ਼ਵਰ ਨੇ ਉਸ ਦੇ ਕੁਧਰਮ ਯਾਦ ਕੀਤੇ ਹਨ।

6ਉਸ ਨੇ ਜਿਵੇਂ ਕੀਤਾ ਤੁਸੀਂ ਵੀ ਉਸ ਨਾਲ ਉਸੇ ਤਰ੍ਹਾਂ ਹੀ ਕਰੋ; ਸਗੋਂ ਉਸ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਦੁਗਣਾ ਬਦਲਾ ਦਿਓ। ਜਿਹੜਾ ਪਿਆਲਾ ਉਸ ਨੇ ਭਰਿਆ ਤੁਸੀਂ ਉਸੇ ਵਿੱਚੋਂ ਉਸ ਦੇ ਲਈ ਦੁਗਣਾ ਭਰੋ।

7ਉਸ ਨੇ ਜਿੰਨੀ ਆਪਣੀ ਪ੍ਰਸੰਸਾ ਕੀਤੀ ਅਤੇ ਭੋਗ ਬਿਲਾਸ ਕੀਤਾ ਤੁਸੀਂ ਵੀ ਉਸੇ ਢੰਗ ਨਾਲ ਉਸ ਨੂੰ ਕਸ਼ਟ ਅਤੇ ਸੋਗ ਦਿਓ। ਕਿਉਂ ਜੋ ਆਪਣੇ ਮਨ ਵਿੱਚ ਉਹ ਆਖਦੀ ਹੈ, ‘ਮੈ ਤਾਂ ਰਾਣੀ ਦੇ ਸਮਾਨ ਬਿਰਾਜਮਾਨ ਹਾਂ, ਮੈਂ ਵਿਧਵਾ ਨਹੀਂ ਹਾਂ; ਮੈਂ ਕਦੇ ਸੋਗ ਨਹੀਂ ਕਰਾਂਗੀ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.