ਪ੍ਰਕਾਸ਼ ਪੱਤਰ 19

ਇਸ ਤੇ ਮੈਂ ਉਸ ਦੇ ਚਰਨਾਂ ਤੇ ਡਿੱਗ ਪਿਆ ਅਤੇ ਉਸ ਦੀ ਮਹਿਮਾ ਕੀਤੀ। ਪਰ ਉਸ ਨੇ ਮੈਨੂੰ ਆਖਿਆ, “ਇਸ ਤਰ੍ਹਾਂ ਨਾਂ ਕਰ! ਮੈਂ ਵੀ ਤੇਰੇ ਵਾਂਗ ਅਤੇ ਤੇਰੇ ਭਰਾਵਾਂ ਅਤੇ ਭੈਣਾਂ ਦੇ ਵਾਂਗ ਇੱਕ ਸੇਵਕ ਹਾਂ ਜੋ ਯਿਸ਼ੂ ਦਾ ਗਵਾਹ ਹਾਂ। ਪਰਮੇਸ਼ਵਰ ਦੀ ਮਹਿਮਾ ਕਰ! ਕਿਉਂਕਿ ਇਹ ਭਵਿੱਖਬਾਣੀ ਦੀ ਆਤਮਾ ਹੈ ਜੋ ਯਿਸ਼ੂ ਦੀ ਗਵਾਹੀ ਦਿੰਦੀ ਹੈ।”

Revelation 19:10 (UKJV) And I fell at his feet to worship him. And he said unto me, See you do it not: I am your fellow servant, and of your brethren that have the testimony of Jesus: worship God: for the testimony of Jesus is the spirit of prophecy.

8ਉਸ ਨੂੰ ਸੁੰਦਰ ਅਤੇ ਸਾਫ਼ ਮਲਮਲ ਦੇ ਕੱਪੜੇ, ਪਹਿਨਨ ਲਈ ਦਿੱਤੇ ਗਏ।” (ਇਹ ਸਾਫ਼ ਮਲਮਲ ਹੈ ਪਵਿੱਤਰ ਲੋਕਾਂ ਦੇ ਧਰਮੀ ਕੰਮ।)

9ਤਦ ਸਵਰਗਦੂਤ ਨੇ ਮੈਨੂੰ ਆਖਿਆ, “ਇਹ ਲਿਖ: ਮੁਬਾਰਕ ਹਨ ਉਹ ਜਿਹੜੇ ਲੇਲੇ ਦੇ ਵਿਆਹ ਵਿੱਚ ਬੁਲਾਏ ਗਏ ਹਨ!” ਅਤੇ ਮੈਨੂੰ ਕਿਹਾ, “ਇਹ ਪਰਮੇਸ਼ਵਰ ਦੇ ਸੱਚੇ ਸ਼ਬਦ ਹਨ।”

10ਇਸ ਤੇ ਮੈਂ ਉਸ ਦੇ ਚਰਨਾਂ ਤੇ ਡਿੱਗ ਪਿਆ ਅਤੇ ਉਸ ਦੀ ਮਹਿਮਾ ਕੀਤੀ। ਪਰ ਉਸ ਨੇ ਮੈਨੂੰ ਆਖਿਆ, “ਇਸ ਤਰ੍ਹਾਂ ਨਾਂ ਕਰ! ਮੈਂ ਵੀ ਤੇਰੇ ਵਾਂਗ ਅਤੇ ਤੇਰੇ ਭਰਾਵਾਂ ਅਤੇ ਭੈਣਾਂ ਦੇ ਵਾਂਗ ਇੱਕ ਸੇਵਕ ਹਾਂ ਜੋ ਯਿਸ਼ੂ ਦਾ ਗਵਾਹ ਹਾਂ। ਪਰਮੇਸ਼ਵਰ ਦੀ ਮਹਿਮਾ ਕਰ! ਕਿਉਂਕਿ ਇਹ ਭਵਿੱਖਬਾਣੀ ਦੀ ਆਤਮਾ ਹੈ ਜੋ ਯਿਸ਼ੂ ਦੀ ਗਵਾਹੀ ਦਿੰਦੀ ਹੈ।”

11ਤਾਂ ਮੈਂ ਸਵਰਗ ਖੁੱਲ੍ਹਿਆ ਹੋਇਆ ਵੇਖਿਆ ਅਤੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ, ਜਿਹੜਾ ਉਸ ਤੇ ਸਵਾਰ ਸੀ ਵਫ਼ਾਦਾਰ ਅਤੇ ਸੱਚਾ ਅਖਵਾਉਂਦਾ ਹੈ। ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ।

12ਉਸ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆ, ਅਤੇ ਉਸ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ। ਅਤੇ ਉਸ ਦੇ ਉੱਤੇ ਇੱਕ ਨਾਮ ਲਿਖਿਆਂ ਹੋਇਆ ਹੈ ਜਿਸ ਨੂੰ ਉਸ ਤੋਂ ਬਿਨ੍ਹਾ ਕੋਈ ਨਹੀਂ ਜਾਣਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.