10ਇਸ ਤੇ ਮੈਂ ਉਸ ਦੇ ਚਰਨਾਂ ਤੇ ਡਿੱਗ ਪਿਆ ਅਤੇ ਉਸ ਦੀ ਮਹਿਮਾ ਕੀਤੀ। ਪਰ ਉਸ ਨੇ ਮੈਨੂੰ ਆਖਿਆ, “ਇਸ ਤਰ੍ਹਾਂ ਨਾਂ ਕਰ! ਮੈਂ ਵੀ ਤੇਰੇ ਵਾਂਗ ਅਤੇ ਤੇਰੇ ਭਰਾਵਾਂ ਅਤੇ ਭੈਣਾਂ ਦੇ ਵਾਂਗ ਇੱਕ ਸੇਵਕ ਹਾਂ ਜੋ ਯਿਸ਼ੂ ਦਾ ਗਵਾਹ ਹਾਂ। ਪਰਮੇਸ਼ਵਰ ਦੀ ਮਹਿਮਾ ਕਰ! ਕਿਉਂਕਿ ਇਹ ਭਵਿੱਖਬਾਣੀ ਦੀ ਆਤਮਾ ਹੈ ਜੋ ਯਿਸ਼ੂ ਦੀ ਗਵਾਹੀ ਦਿੰਦੀ ਹੈ।”
11ਤਾਂ ਮੈਂ ਸਵਰਗ ਖੁੱਲ੍ਹਿਆ ਹੋਇਆ ਵੇਖਿਆ ਅਤੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ, ਜਿਹੜਾ ਉਸ ਤੇ ਸਵਾਰ ਸੀ ਵਫ਼ਾਦਾਰ ਅਤੇ ਸੱਚਾ ਅਖਵਾਉਂਦਾ ਹੈ। ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ।
12ਉਸ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆ, ਅਤੇ ਉਸ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ। ਅਤੇ ਉਸ ਦੇ ਉੱਤੇ ਇੱਕ ਨਾਮ ਲਿਖਿਆਂ ਹੋਇਆ ਹੈ ਜਿਸ ਨੂੰ ਉਸ ਤੋਂ ਬਿਨ੍ਹਾ ਕੋਈ ਨਹੀਂ ਜਾਣਦਾ।
13ਅਤੇ ਉਸ ਨੇ ਕੱਪੜੇ ਲਹੂ ਦੇ ਨਾਲ ਛਿੜਕੇ ਹੋਏ ਪਹਿਨੇ ਹੋਏ ਹਨ, ਅਤੇ ਉਸ ਦਾ ਨਾਮ ਪਰਮੇਸ਼ਵਰ ਦਾ ਸ਼ਬਦ ਹੈ।
14ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹਨਾਂ ਨੇ ਚਿੱਟੇ ਅਤੇ ਸਾਫ਼ ਮਲਮਲ ਦੇ ਕੱਪੜੇ ਪਹਿਨੇ ਹੋਏ ਚਿੱਟੇ ਘੋੜਿਆਂ ਤੇ ਸਵਾਰ ਉਸ ਦੇ ਪਿੱਛੇ-ਪਿੱਛੇ ਚੱਲਦੇ ਸਨ।