12ਉਸ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆ, ਅਤੇ ਉਸ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ। ਅਤੇ ਉਸ ਦੇ ਉੱਤੇ ਇੱਕ ਨਾਮ ਲਿਖਿਆਂ ਹੋਇਆ ਹੈ ਜਿਸ ਨੂੰ ਉਸ ਤੋਂ ਬਿਨ੍ਹਾ ਕੋਈ ਨਹੀਂ ਜਾਣਦਾ।
13ਅਤੇ ਉਸ ਨੇ ਕੱਪੜੇ ਲਹੂ ਦੇ ਨਾਲ ਛਿੜਕੇ ਹੋਏ ਪਹਿਨੇ ਹੋਏ ਹਨ, ਅਤੇ ਉਸ ਦਾ ਨਾਮ ਪਰਮੇਸ਼ਵਰ ਦਾ ਸ਼ਬਦ ਹੈ।
14ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹਨਾਂ ਨੇ ਚਿੱਟੇ ਅਤੇ ਸਾਫ਼ ਮਲਮਲ ਦੇ ਕੱਪੜੇ ਪਹਿਨੇ ਹੋਏ ਚਿੱਟੇ ਘੋੜਿਆਂ ਤੇ ਸਵਾਰ ਉਸ ਦੇ ਪਿੱਛੇ-ਪਿੱਛੇ ਚੱਲਦੇ ਸਨ।
15ਉਸ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿਕਲਦੀ ਹੈ ਜਿਸ ਨਾਲ ਉਹ ਰਾਸ਼ਟਰਾ ਦਾ ਨਾਸ਼ ਕਰੇ। “ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਰਾਜ ਕਰੇਗਾ।” ਉਹ ਸਰਵ ਸ਼ਕਤੀਮਾਨ ਪਰਮੇਸ਼ਵਰ ਦੇ ਕ੍ਰੋਧ ਦੀ ਅੱਗ ਦੇ ਦਾਖਰਸ ਦੇ ਚੁਬੱਚੇ ਨੂੰ ਲਿਤਾੜੇਗਾ।
16ਉਸ ਦੇ ਚੋਗੇ ਅਤੇ ਉਸ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ: ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।