ਪ੍ਰਕਾਸ਼ ਪੱਤਰ 19

ਇਸ ਤੋਂ ਬਾਅਦ ਮੈਂ ਸਵਰਗਦੂਤ ਨੂੰ ਸੂਰਜ ਵਿੱਚ ਖਲੋਤਾ ਹੋਇਆ ਵੇਖਿਆ, ਉਸ ਨੇ ਉੱਚੀ ਆਵਾਜ਼ ਨਾਲ ਸਾਰੇ ਅਕਾਸ਼ ਵਿੱਚ ਉੱਡਦੇ ਪੰਛੀਆਂ ਨੂੰ ਆਖਿਆ, “ਆਓ, ਮਹਾਨ ਪਰਮੇਸ਼ਵਰ ਦੇ ਵੱਡੇ ਭੋਜ ਲਈ ਇਕੱਠੇ ਹੋ ਜਾਓ,

Revelation 19:17 (UKJV) And I saw an angel standing in the sun; and he cried with a loud voice, saying to all the fowls that fly in the midst of heaven, Come and gather yourselves together unto the supper of the great God;

15ਉਸ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿਕਲਦੀ ਹੈ ਜਿਸ ਨਾਲ ਉਹ ਰਾਸ਼ਟਰਾ ਦਾ ਨਾਸ਼ ਕਰੇ। “ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਰਾਜ ਕਰੇਗਾ।” ਉਹ ਸਰਵ ਸ਼ਕਤੀਮਾਨ ਪਰਮੇਸ਼ਵਰ ਦੇ ਕ੍ਰੋਧ ਦੀ ਅੱਗ ਦੇ ਦਾਖਰਸ ਦੇ ਚੁਬੱਚੇ ਨੂੰ ਲਿਤਾੜੇਗਾ।

16ਉਸ ਦੇ ਚੋਗੇ ਅਤੇ ਉਸ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ: ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।

17ਇਸ ਤੋਂ ਬਾਅਦ ਮੈਂ ਸਵਰਗਦੂਤ ਨੂੰ ਸੂਰਜ ਵਿੱਚ ਖਲੋਤਾ ਹੋਇਆ ਵੇਖਿਆ, ਉਸ ਨੇ ਉੱਚੀ ਆਵਾਜ਼ ਨਾਲ ਸਾਰੇ ਅਕਾਸ਼ ਵਿੱਚ ਉੱਡਦੇ ਪੰਛੀਆਂ ਨੂੰ ਆਖਿਆ, “ਆਓ, ਮਹਾਨ ਪਰਮੇਸ਼ਵਰ ਦੇ ਵੱਡੇ ਭੋਜ ਲਈ ਇਕੱਠੇ ਹੋ ਜਾਓ,

18ਤਾਂ ਕਿ ਤੁਸੀਂ ਰਾਜਿਆਂ ਦਾ ਮਾਸ, ਫ਼ੌਜਾਂ ਦੇ ਸਰਦਾਰਾ ਦਾ, ਮਹਾਂ ਬਲੀਆਂ ਦਾ, ਘੋੜਿਆਂ ਨਾਲੇ ਉਹਨਾਂ ਉੱਤੇ ਸਵਾਰਾ ਦਾ, ਅਤੇ ਸਾਰੇ ਲੋਕਾਂ ਦਾ ਮਾਸ, ਅਜ਼ਾਦ ਅਤੇ ਗੁਲਾਮ, ਛੋਟੇ ਅਤੇ ਵੱਡੇ ਸਾਰਿਆ ਦਾ ਮਾਸ ਖਾ ਸਕੋ।”

19ਤਾਂ ਫਿਰ ਮੈਂ ਵੇਖਿਆ ਕਿ ਉਹ ਦਰਿੰਦਾ ਧਰਤੀ ਦੇ ਰਾਜੇ ਅਤੇ ਉਹਨਾਂ ਦੀਆਂ ਫ਼ੌਜਾਂ ਇਕੱਠੀਆਂ ਹੋਈਆ ਤਾਂ ਕਿ ਉਹ ਉਸ ਨਾਲ ਅਤੇ ਉਸ ਦੀਆ ਫ਼ੌਜਾਂ ਨਾਲ ਯੁੱਧ ਕਰ ਸਕਣ ਜਿਹੜਾ ਘੋੜੇ ਉੱਤੇ ਸਵਾਰ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.