ਪ੍ਰਕਾਸ਼ ਪੱਤਰ 19

ਉਹਨਾਂ ਦੇ ਨਿਆਂ ਸੱਚੇ ਅਤੇ ਠੀਕ ਹਨ, ਕਿਉਂਕਿ ਉਹਨਾਂ ਨੇ ਉਸ ਵੱਡੀ ਵੇਸਵਾ ਦਾ ਨਿਆਂ ਕੀਤਾ ਜਿਸ ਨੇ ਆਪਣੇ ਵਿਭਚਾਰ ਨਾਲ ਪੂਰੀ ਧਰਤੀ ਨੂੰ ਭ੍ਰਿਸ਼ਟ ਕੀਤਾ। ਉਸ ਨੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਸ ਤੋਂ ਲਿਆਂ।”

Revelation 19:2 (UKJV) For true and righteous are his judgments: for he has judged the great whore, which did corrupt the earth with her fornication, and has avenged the blood of his servants at her hand.

1ਇਹ ਤੋਂ ਬਾਅਦ ਮੈਂ ਸਵਰਗ ਵਿੱਚੋਂ ਵੱਡੀ ਭੀੜ ਦੀ ਆਵਾਜ਼ ਇਹ ਆਖਦੀ ਸੁਣੀ: “ਹਾਲੇਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ਵਰ ਦੀ ਹੈ,

2ਉਹਨਾਂ ਦੇ ਨਿਆਂ ਸੱਚੇ ਅਤੇ ਠੀਕ ਹਨ, ਕਿਉਂਕਿ ਉਹਨਾਂ ਨੇ ਉਸ ਵੱਡੀ ਵੇਸਵਾ ਦਾ ਨਿਆਂ ਕੀਤਾ ਜਿਸ ਨੇ ਆਪਣੇ ਵਿਭਚਾਰ ਨਾਲ ਪੂਰੀ ਧਰਤੀ ਨੂੰ ਭ੍ਰਿਸ਼ਟ ਕੀਤਾ। ਉਸ ਨੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਸ ਤੋਂ ਲਿਆਂ।”

3ਅਤੇ ਉਹ ਫਿਰ ਬੋਲੇ: “ਹਾਲੇਲੂਯਾਹ! ਉਸ ਦੇ ਮੱਚਦੇ ਸਰੀਰ ਦਾ ਧੂੰਆਂ ਜੁੱਗੋ-ਜੁੱਗੋ ਪਿਆ ਉੱਠਦਾ ਹੈ।”

4ਤਾਂ ਉਹ ਚੌਵੀਂ ਬਜ਼ੁਰਗ ਅਤੇ ਚਾਰ ਜੀਵਤ ਪ੍ਰਾਣੀ ਡਿੱਗ ਪਏ ਅਤੇ ਪਰਮੇਸ਼ਵਰ ਦੀ ਮਹਿਮਾ ਕੀਤੀ, ਜਿਹੜਾ ਸਿੰਘਾਸਣ ਉੱਤੇ ਬੈਠਿਆ ਹੋਇਆ ਸੀ। ਅਤੇ ਉਹ ਉੱਚੀ ਦੇ ਕੇ ਬੋਲੇ: “ਆਮੀਨ, ਹਾਲੇਲੂਯਾਹ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.