ਪ੍ਰਕਾਸ਼ ਪੱਤਰ 19

ਤਦ ਮੈਂ ਵੱਡੀ ਭੀੜ ਦੀ ਆਵਾਜ਼, ਅਤੇ ਪਾਣੀਆਂ ਦੀਆਂ ਲਹਿਰਾਂ ਦੇ ਗਰਜਨ ਦੀ ਅਤੇ ਬੱਦਲਾਂ ਦੇ ਗਰਜਨ ਦੀ ਆਵਾਜ਼ ਦੇ ਵਾਂਗ ਇਹ ਕਹਿੰਦੇ ਹੋਈ ਸੁਣੀ: “ਹਾਲੇਲੂਯਾਹ! ਪ੍ਰਭੂ ਸਾਡੇ ਪਰਮੇਸ਼ਵਰ ਸਰਵ ਸ਼ਕਤੀਮਾਨ ਰਾਜ ਕਰਦੇ ਹਨ।

Revelation 19:6 (UKJV) And I heard as it were the voice of a great multitude, and as the voice of many waters, and as the voice of mighty thunderings, saying, Alleluia: for the Lord God omnipotent reigns.

4ਤਾਂ ਉਹ ਚੌਵੀਂ ਬਜ਼ੁਰਗ ਅਤੇ ਚਾਰ ਜੀਵਤ ਪ੍ਰਾਣੀ ਡਿੱਗ ਪਏ ਅਤੇ ਪਰਮੇਸ਼ਵਰ ਦੀ ਮਹਿਮਾ ਕੀਤੀ, ਜਿਹੜਾ ਸਿੰਘਾਸਣ ਉੱਤੇ ਬੈਠਿਆ ਹੋਇਆ ਸੀ। ਅਤੇ ਉਹ ਉੱਚੀ ਦੇ ਕੇ ਬੋਲੇ: “ਆਮੀਨ, ਹਾਲੇਲੂਯਾਹ!”

5ਤਦ ਇੱਕ ਆਵਾਜ਼ ਸਿੰਘਾਸਣ ਵਿੱਚੋਂ ਇਹ ਆਖਦੀ ਆਈ: “ਪਰਮੇਸ਼ਵਰ ਦੀ ਮਹਿਮਾ ਕਰੋ, ਤੁਸੀਂ ਸਾਰੇ ਜੋ ਉਹ ਦੇ ਦਾਸ ਹੋ, ਤੁਸੀਂ ਜਿਹੜੇ ਉਸ ਤੋਂ ਡਰਦੇ ਹੋ, ਦੋਨੋ ਵੱਡੇ ਅਤੇ ਛੋਟੇ!”

6ਤਦ ਮੈਂ ਵੱਡੀ ਭੀੜ ਦੀ ਆਵਾਜ਼, ਅਤੇ ਪਾਣੀਆਂ ਦੀਆਂ ਲਹਿਰਾਂ ਦੇ ਗਰਜਨ ਦੀ ਅਤੇ ਬੱਦਲਾਂ ਦੇ ਗਰਜਨ ਦੀ ਆਵਾਜ਼ ਦੇ ਵਾਂਗ ਇਹ ਕਹਿੰਦੇ ਹੋਈ ਸੁਣੀ: “ਹਾਲੇਲੂਯਾਹ! ਪ੍ਰਭੂ ਸਾਡੇ ਪਰਮੇਸ਼ਵਰ ਸਰਵ ਸ਼ਕਤੀਮਾਨ ਰਾਜ ਕਰਦੇ ਹਨ।

7ਆਓ, ਅਸੀਂ ਖੁਸ਼ੀ ਮਨਾਈਏ ਅਤੇ ਆਨੰਦ ਕਰੀਏ! ਅਤੇ ਉਹ ਦੀ ਮਹਿਮਾ ਕਰੀਏ! ਕਿਉਂ ਜੋ ਲੇਲੇ ਦੇ ਵਿਆਹ ਦਾ ਦਿਨ ਆ ਗਿਆ ਹੈ, ਅਤੇ ਉਸ ਦੀ ਦੁਲਹਨ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।

8ਉਸ ਨੂੰ ਸੁੰਦਰ ਅਤੇ ਸਾਫ਼ ਮਲਮਲ ਦੇ ਕੱਪੜੇ, ਪਹਿਨਨ ਲਈ ਦਿੱਤੇ ਗਏ।” (ਇਹ ਸਾਫ਼ ਮਲਮਲ ਹੈ ਪਵਿੱਤਰ ਲੋਕਾਂ ਦੇ ਧਰਮੀ ਕੰਮ।)

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.