ਪ੍ਰਕਾਸ਼ ਪੱਤਰ 2

ਫਿਰ ਵੀ ਮੈਂ ਤੁਹਾਡੇ ਵਿਰੁੱਧ ਇਹ ਆਖਦਾ ਹਾਂ, ਤੁਹਾਡੇ ਵਿੱਚੋਂ ਕੁਝ ਅਜਿਹੇ ਹਨ ਜੋ ਬਿਲਆਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਰਾਜਾ ਬਾਲਾਕ ਨੂੰ ਇਸਰਾਏਲ ਨੂੰ ਪਾਪ ਕਰਨ ਲਈ ਭਰਮਾਉਣਾ ਸਿਖਾਇਆ ਤਾਂ ਜੋ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਜਿਨਸੀ ਹਰਾਮਕਾਰੀ ਕਰਨ।

Revelation 2:14 (UKJV) But I have a few things against you, because you have there them that hold the doctrine of Balaam, who taught Balac to cast a stumbling block before the children of Israel, to eat things sacrificed unto idols, and to commit fornication.

12“ਪਰਗਮੁਮ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜਿਸ ਦੇ ਕੋਲ ਤਿੱਖੀ ਦੋ ਧਾਰੀ ਤਲਵਾਰ ਹੈ।

13ਮੈਂ ਜਾਣਦਾ ਹਾਂ ਕਿ ਤੁਸੀਂ ਕਿੱਥੇ ਰਹਿੰਦੇ ਹੋ, ਜਿੱਥੇ ਸ਼ੈਤਾਨ ਦਾ ਸਿੰਘਾਸਣ ਹੈ। ਫਿਰ ਵੀ ਤੁਸੀਂ ਮੇਰੇ ਨਾਮ ਪ੍ਰਤੀ ਸੱਚੇ ਹੋ। ਤੁਸੀਂ ਮੇਰੇ ਵਿੱਚ ਆਪਣੀ ਨਿਹਚਾ ਨੂੰ ਨਹੀਂ ਛੱਡਿਆ, ਇੱਥੋ ਤੱਕ ਕਿ ਅੰਤਿਪਾਸ ਦੇ ਦਿਨਾਂ ਵਿੱਚ ਵੀ ਨਹੀਂ ਛੱਡਿਆ। ਮੇਰਾ ਵਫ਼ਾਦਾਰ ਗਵਾਹ, ਜਿਸ ਨੂੰ ਤੁਹਾਡੇ ਸ਼ਹਿਰ ਵਿੱਚ ਮਾਰ ਦਿੱਤਾ ਗਿਆ ਸੀ, ਜਿੱਥੇ ਸ਼ੈਤਾਨ ਰਹਿੰਦਾ ਹੈ।

14ਫਿਰ ਵੀ ਮੈਂ ਤੁਹਾਡੇ ਵਿਰੁੱਧ ਇਹ ਆਖਦਾ ਹਾਂ, ਤੁਹਾਡੇ ਵਿੱਚੋਂ ਕੁਝ ਅਜਿਹੇ ਹਨ ਜੋ ਬਿਲਆਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਰਾਜਾ ਬਾਲਾਕ ਨੂੰ ਇਸਰਾਏਲ ਨੂੰ ਪਾਪ ਕਰਨ ਲਈ ਭਰਮਾਉਣਾ ਸਿਖਾਇਆ ਤਾਂ ਜੋ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਜਿਨਸੀ ਹਰਾਮਕਾਰੀ ਕਰਨ।

15ਇਸੇ ਤਰ੍ਹਾਂ, ਤੁਹਾਡੇ ਵਿੱਚ ਉਹ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਮੰਨਦੇ ਹਨ।

16ਇਸ ਲਈ ਤੋਬਾ ਕਰੋ! ਨਹੀਂ ਤਾਂ, ਮੈਂ ਛੇਤੀ ਹੀ ਤੁਹਾਡੇ ਕੋਲ ਆਵਾਂਗਾ ਅਤੇ ਉਹਨਾਂ ਦੇ ਵਿਰੁੱਧ ਮੇਰੇ ਮੂੰਹ ਦੀ ਤਲਵਾਰ ਨਾਲ ਲੜਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.