ਪ੍ਰਕਾਸ਼ ਪੱਤਰ 20

ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਸ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਵੀ ਜਿਹੜੇ ਮੁਰਦੇ ਉਸ ਵਿੱਚ ਸਨ ਮੋੜ ਦਿੱਤੇ, ਅਤੇ ਹਰੇਕ ਦਾ ਨਿਆਂ ਉਹਨਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।

Revelation 20:13 (UKJV) And the sea gave up the dead which were in it; and death and hell delivered up the dead which were in them: and they were judged every man according to their works.

11ਤਦ ਮੈਂ ਇੱਕ ਵੱਡਾ ਚਿੱਟਾ ਸਿੰਘਾਸਣ ਅਤੇ ਜੋ ਉਸ ਉੱਤੇ ਬੈਠੇ ਸੀ ਉਹਨਾਂ ਨੂੰ ਵੇਖਿਆ। ਉਹਨਾਂ ਦੇ ਸਾਹਮਣਿਓ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਨੂੰ ਕੋਈ ਜਗ੍ਹਾ ਨਾ ਮਿਲੀ।

12ਅਤੇ ਮੈਂ ਮੁਰਦਿਆਂ ਨੂੰ ਵੱਡੇ ਅਤੇ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਕਿਤਾਬਾਂ ਖੋਲ੍ਹੀਆ ਗਈਆ। ਅਤੇ ਇੱਕ ਹੋਰ ਕਿਤਾਬ ਜਿਹੜੀ ਜੀਵਨ ਦੀ ਕਿਤਾਬ ਹੈ ਉਹ ਵੀ ਖੋਲ੍ਹੀ ਗਈ। ਅਤੇ ਮੁਰਦਿਆਂ ਦਾ ਨਿਆਂ ਉਹਨਾਂ ਕਿਤਾਬਾਂ ਵਿੱਚ ਲਿਖੀਆ ਹੋਈਆ ਗੱਲਾਂ ਅਤੇ ਉਹਨਾਂ ਦੇ ਕੰਮਾਂ ਅਨੁਸਾਰ ਕੀਤਾ ਗਿਆ।

13ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਸ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਵੀ ਜਿਹੜੇ ਮੁਰਦੇ ਉਸ ਵਿੱਚ ਸਨ ਮੋੜ ਦਿੱਤੇ, ਅਤੇ ਹਰੇਕ ਦਾ ਨਿਆਂ ਉਹਨਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।

14ਤਦ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਸਰੀ ਮੌਤ ਹੈ ਅਰਥਾਤ ਅੱਗ ਦੀ ਝੀਲ।

15ਅਤੇ ਜੇ ਕਿਸੇ ਦਾ ਵੀ ਨਾਮ ਉਸ ਜੀਵਨ ਦੀ ਕਿਤਾਬ ਵਿੱਚ ਲਿਖਿਆ ਨਾ ਮਿਲਿਆ, ਤਾਂ ਉਸ ਨੂੰ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.