1ਅਤੇ ਮੈਂ ਇੱਕ ਸਵਰਗਦੂਤ ਨੂੰ ਸਵਰਗ ਤੋਂ ਹੇਠਾਂ ਉੱਤਰਦਿਆ ਵੇਖਿਆ, ਜਿਸ ਦੇ ਹੱਥ ਵਿੱਚ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਸੀ।
2ਸਵਰਗਦੂਤ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਦੁਸ਼ਟ ਅਤੇ ਸ਼ੈਤਾਨ ਹੈ, ਫੜ੍ਹਿਆ ਅਤੇ ਹਜ਼ਾਰ ਸਾਲ ਤੱਕ ਬੰਨ੍ਹ ਦਿੱਤਾ।
3ਅਤੇ ਉਸ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ, ਅਤੇ ਬੰਦ ਕਰਕੇ ਉਸ ਉੱਤੇ ਮੋਹਰ ਲਗਾਈ, ਤਾਂ ਜੋ ਉਹ ਕੌਮਾਂ ਨੂੰ ਨਾ ਭਰਮਾਵੇ, ਜਿੰਨਾਂ ਤੱਕ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਜੋ ਉਹ ਥੋੜੇ ਸਮੇਂ ਲਈ ਛੱਡਿਆ ਜਾਵੇ।
4ਤਦ ਮੈਂ ਸਿੰਘਾਸਣ ਵੇਖੇ ਨਾਲੇ ਉਹਨਾਂ ਨੂੰ ਜਿਹੜੇ ਉਹਨਾਂ ਤੇ ਬੈਠੇ ਸਨ ਜਿੰਨ੍ਹਾਂ ਨੂੰ ਨਿਆਂ ਕਰਨ ਦਾ ਅਧਿਕਾਰ ਦਿੱਤਾ ਸੀ। ਤਦ ਮੈਂ ਉਹਨਾਂ ਆਤਮਾਵਾਂ ਨੂੰ ਵੇਖਿਆ ਜਿੰਨ੍ਹਾਂ ਦੇ ਸਿਰ ਪ੍ਰਭੂ ਯਿਸ਼ੂ ਦੀ ਗਵਾਹੀ ਦੇਣ ਕਾਰਨ ਅਤੇ ਪਰਮੇਸ਼ਵਰ ਦੇ ਬਚਨ ਦੇ ਕਾਰਨ ਕਤਲ ਕੀਤੇ ਗਏ ਸਨ। ਉਹਨਾਂ ਨੇ ਉਸ ਦਰਿੰਦੇ ਅਤੇ ਉਸ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਆਪਣੇ ਹੱਥਾਂ ਅਤੇ ਮੱਥੇ ਉੱਤੇ ਉਸ ਦਾ ਨਿਸ਼ਾਨ ਨਹੀਂ ਲਗਾਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਨਾਲ ਰਾਜ ਕਰਨ ਲੱਗੇ।
5(ਅਤੇ ਬਾਕੀ ਦੇ ਮੁਰਦੇ ਹਜ਼ਾਰ ਸਾਲ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ।) ਇਹ ਪਹਿਲਾਂ ਮੁਰਦਿਆਂ ਦਾ ਜੀ ਉੱਠਣਾ ਹੈ।