5(ਅਤੇ ਬਾਕੀ ਦੇ ਮੁਰਦੇ ਹਜ਼ਾਰ ਸਾਲ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ।) ਇਹ ਪਹਿਲਾਂ ਮੁਰਦਿਆਂ ਦਾ ਜੀ ਉੱਠਣਾ ਹੈ।
6ਮੁਬਾਰਕ ਅਤੇ ਪਵਿੱਤਰ ਹੈ ਉਹ ਜਿਹੜਾ ਪਹਿਲਾਂ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਲ ਹੁੰਦਾ ਹੈ। ਦੂਸਰੀ ਮੌਤ ਦਾ ਉਸ ਉੱਤੇ ਕੋਈ ਹੱਕ ਨਹੀਂ ਹੈ, ਪਰ ਉਹ ਪਰਮੇਸ਼ਵਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।
7ਜਦੋਂ ਹਜ਼ਾਰ ਸਾਲ ਪੂਰਾ ਹੋ ਜਾਵੇਗਾ, ਤਾਂ ਸ਼ੈਤਾਨ ਉਸ ਦੀ ਕੈਦ ਵਿੱਚੋਂ ਛੱਡ ਦਿੱਤਾ ਜਾਵੇਗਾ।
8ਤਾਂ ਉਹ ਉਹਨਾਂ ਰਾਸ਼ਟਰਾ ਨੂੰ ਜਿਹੜੇ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਬਾਹਰ ਜਾਵੇਗਾ ਅਤੇ ਉਹਨਾਂ ਨੂੰ ਯੁੱਧ ਲਈ ਤਿਆਰ ਕਰੇਗਾ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨ੍ਹੀ ਹੈ।
9ਉਹ ਸਾਰੀ ਧਰਤੀ ਉੱਤੇ ਚੜ੍ਹ ਗਏ ਅਤੇ ਪਰਮੇਸ਼ਵਰ ਦੇ ਲੋਕਾਂ ਦੇ ਡੇਰੇ, ਅਤੇ ਪਿਆਰੇ ਸ਼ਹਿਰ ਨੂੰ ਘੇਰਾ ਪਾ ਲਿਆ। ਪਰ ਸਵਰਗ ਤੋਂ ਅੱਗ ਉੱਤਰੀ ਅਤੇ ਉਹਨਾਂ ਨੂੰ ਭਸਮ ਕਰ ਦਿੱਤਾ।