18ਅਤੇ ਉਸ ਦੀਆ ਦੀਵਾਰਾ ਯਸ਼ਬ ਦੀਆਂ ਬਣੀਆਂ ਹੋਈਆ ਸਨ, ਅਤੇ ਉਹ ਸ਼ਹਿਰ ਸਾਫ਼ ਸੀਸ਼ੇ ਅਤੇ ਸ਼ੁੱਧ ਸੋਨੇ ਦਾ ਬਣਿਆ ਹੋਇਆ ਸੀ।
19ਅਤੇ ਉਸ ਸ਼ਹਿਰ ਦੀਆ ਦੀਵਾਰਾ ਹਰ ਪ੍ਰਕਾਰ ਦੀਆਂ ਵਧੀਆ ਅਤੇ ਕੀਮਤੀ ਪੱਥਰਾਂ ਨਾਲ ਸ਼ਿੰਗਾਰੀਆਂ ਹੋਈਆ ਸਨ। ਪਹਿਲੀ ਨੀਂਹ ਯਸ਼ਬ ਦੀ ਸੀ, ਦੂਸਰੀ ਨੀਲਮ ਦੀ, ਤੀਸਰੀ ਸੁਲੇਮਾਨੀ ਪੱਥਰ ਦੀ, ਚੌਥੀ ਪੰਨੇ ਦੀ,
20ਪੰਜਵੀਂ ਸੁਲੇਮਾਨੀ ਸੰਗਮਰਮਰ, ਛੇਵਾਂ ਅਕੀਕ ਦੀ, ਸੱਤਵੀਂ ਜ਼ਬਰਜਦ ਦੀ, ਅੱਠਵੀਂ ਬੈਰੂਜ ਦੀ, ਨੌਵੀ ਸੁਨਹਿਲੇ ਦੀ, ਦਸਵੀਂ ਹਰੇ ਅਕੀਕ ਦੀ, ਗਿਆਰ੍ਹਵੀਂ ਜ਼ਰਕਨ ਦੀ, ਬਾਰ੍ਹਵੀਂ ਕਟਹਲੇ ਦੀ।
21ਅਤੇ ਬਾਰਾਂ ਦਰਵਾਜ਼ੇ ਬਾਰਾਂ ਮੋਤੀ ਸਨ, ਅਤੇ ਹਰ ਇੱਕ ਦਰਵਾਜ਼ਾ ਇੱਕ-ਇੱਕ ਮੋਤੀ ਦਾ ਸੀ। ਅਤੇ ਉਸ ਸ਼ਹਿਰ ਦੇ ਰਾਸਤੇ ਸੋਨੇ ਅਤੇ ਨਿਰਮਲ ਸ਼ੀਸ਼ੇ ਦੇ ਬਣੇ ਹੋਏ ਸਨ।
22ਅਤੇ ਮੈਂ ਉਸ ਸ਼ਹਿਰ ਵਿੱਚ ਹੈਕਲ ਨਹੀਂ ਵੇਖੀ, ਕਿਉਂਕਿ ਪ੍ਰਭੂ ਪਰਮੇਸ਼ਵਰ ਸਰਵ ਸ਼ਕਤੀਮਾਨ ਅਤੇ ਲੇਲਾ ਉਸ ਦੀ ਹੈਕਲ ਹੈ।