ਪ੍ਰਕਾਸ਼ ਪੱਤਰ 21

ਉਹਨਾਂ ਨੇ ਮੈਨੂੰ ਆਖਿਆ: “ਪੂਰਾ ਹੋਇਆ। ਮੈਂ ਅਲਫਾ ਅਤੇ ਓਮੇਗਾ ਹਾਂ, ਸ਼ੁਰੂਆਤ ਅਤੇ ਅੰਤ ਹਾਂ। ਮੈਂ ਪਿਆਸੇ ਨੂੰ ਜੀਵਨ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।

Revelation 21:6 (UKJV) And he said unto me, It is done. I am Alpha and Omega, the beginning and the end. I will give unto him that is thirsty of the fountain of the water of life freely.

4ਅਤੇ ਉਹ ਉਹਨਾਂ ਦੀਆਂ ਅੱਖਾਂ ਵਿੱਚੋਂ ਸਾਰੇ ਹੰਝੂਆਂ ਨੂੰ ਸਾਫ਼ ਕਰੇਗਾ। ਅਤੇ ਅਗਾਹਾਂ ਨੂੰ ਮੌਤ ਨਾ ਹੋਵੇਗੀ ਅਤੇ ਨਾ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ, ਕਿਉਂਕਿ ਪੁਰਾਣੀਆਂ ਗੱਲਾਂ ਹੁਣ ਜਾਂਦੀਆਂ ਰਹੀਆਂ ਹਨ।”

5ਪਰਮੇਸ਼ਵਰ ਜਿਹੜੇ ਸਿੰਘਾਸਣ ਤੇ ਬਿਰਾਜਮਾਨ ਹਨ ਬੋਲੇ, “ਵੇਖੋ, ਮੈਂ ਸਭ ਕੁਝ ਨਵਾਂ ਬਣਾ ਰਿਹਾ ਹਾਂ!” ਤਦ ਉਹਨਾਂ ਨੇ ਬੋਲਿਆਂ, “ਲਿਖ, ਕਿਉਂ ਜੋ ਇਹ ਸ਼ਬਦ ਵਿਸ਼ਵਾਸਯੋਗ ਅਤੇ ਸੱਚੇ ਹਨ।”

6ਉਹਨਾਂ ਨੇ ਮੈਨੂੰ ਆਖਿਆ: “ਪੂਰਾ ਹੋਇਆ। ਮੈਂ ਅਲਫਾ ਅਤੇ ਓਮੇਗਾ ਹਾਂ, ਸ਼ੁਰੂਆਤ ਅਤੇ ਅੰਤ ਹਾਂ। ਮੈਂ ਪਿਆਸੇ ਨੂੰ ਜੀਵਨ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।

7ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ ਅਤੇ ਉਹ ਮੇਰੇ ਬੱਚੇ ਹੋਣਗੇ।

8ਪਰ ਡਰਾਕਲਾਂ, ਅਤੇ ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਅਤੇ ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦੀ ਜਗ੍ਹਾ ਉਸ ਝੀਲ ਵਿੱਚ ਹੋਵੇਗੀ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਸਰੀ ਮੌਤ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.