5ਪਰਮੇਸ਼ਵਰ ਜਿਹੜੇ ਸਿੰਘਾਸਣ ਤੇ ਬਿਰਾਜਮਾਨ ਹਨ ਬੋਲੇ, “ਵੇਖੋ, ਮੈਂ ਸਭ ਕੁਝ ਨਵਾਂ ਬਣਾ ਰਿਹਾ ਹਾਂ!” ਤਦ ਉਹਨਾਂ ਨੇ ਬੋਲਿਆਂ, “ਲਿਖ, ਕਿਉਂ ਜੋ ਇਹ ਸ਼ਬਦ ਵਿਸ਼ਵਾਸਯੋਗ ਅਤੇ ਸੱਚੇ ਹਨ।”
6ਉਹਨਾਂ ਨੇ ਮੈਨੂੰ ਆਖਿਆ: “ਪੂਰਾ ਹੋਇਆ। ਮੈਂ ਅਲਫਾ ਅਤੇ ਓਮੇਗਾ ਹਾਂ, ਸ਼ੁਰੂਆਤ ਅਤੇ ਅੰਤ ਹਾਂ। ਮੈਂ ਪਿਆਸੇ ਨੂੰ ਜੀਵਨ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।
7ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ ਅਤੇ ਉਹ ਮੇਰੇ ਬੱਚੇ ਹੋਣਗੇ।
8ਪਰ ਡਰਾਕਲਾਂ, ਅਤੇ ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਅਤੇ ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦੀ ਜਗ੍ਹਾ ਉਸ ਝੀਲ ਵਿੱਚ ਹੋਵੇਗੀ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਸਰੀ ਮੌਤ ਹੈ।”
9ਇਸ ਤੋਂ ਬਾਅਦ ਸੱਤ ਸਵਰਗਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ ਅਤੇ ਜਿਹੜੇ ਸੱਤਾਂ ਮਹਾਂਮਾਰੀਆਂ ਨਾਲ ਭਰੇ ਹੋਏ ਸਨ ਉਹਨਾਂ ਵਿੱਚੋਂ ਇੱਕ ਨੇ ਮੇਰੇ ਕੋਲ ਆ ਕੇ ਮੈਨੂੰ ਕਿਹਾ, “ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।”