ਪ੍ਰਕਾਸ਼ ਪੱਤਰ 21

ਇਸ ਤੋਂ ਬਾਅਦ ਸੱਤ ਸਵਰਗਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ ਅਤੇ ਜਿਹੜੇ ਸੱਤਾਂ ਮਹਾਂਮਾਰੀਆਂ ਨਾਲ ਭਰੇ ਹੋਏ ਸਨ ਉਹਨਾਂ ਵਿੱਚੋਂ ਇੱਕ ਨੇ ਮੇਰੇ ਕੋਲ ਆ ਕੇ ਮੈਨੂੰ ਕਿਹਾ, “ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।”

Revelation 21:9 (UKJV) And there came unto me one of the seven angels which had the seven vials full of the seven last plagues, and talked with me, saying, Come here, I will show you the bride, the Lamb's wife.

7ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ ਅਤੇ ਉਹ ਮੇਰੇ ਬੱਚੇ ਹੋਣਗੇ।

8ਪਰ ਡਰਾਕਲਾਂ, ਅਤੇ ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਅਤੇ ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦੀ ਜਗ੍ਹਾ ਉਸ ਝੀਲ ਵਿੱਚ ਹੋਵੇਗੀ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਸਰੀ ਮੌਤ ਹੈ।”

9ਇਸ ਤੋਂ ਬਾਅਦ ਸੱਤ ਸਵਰਗਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ ਅਤੇ ਜਿਹੜੇ ਸੱਤਾਂ ਮਹਾਂਮਾਰੀਆਂ ਨਾਲ ਭਰੇ ਹੋਏ ਸਨ ਉਹਨਾਂ ਵਿੱਚੋਂ ਇੱਕ ਨੇ ਮੇਰੇ ਕੋਲ ਆ ਕੇ ਮੈਨੂੰ ਕਿਹਾ, “ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।”

10ਤਾਂ ਉਹ ਮੈਨੂੰ ਪਰਮੇਸ਼ਵਰ ਦੇ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ, ਅਤੇ ਉਸ ਨੇ ਮੈਨੂੰ ਪਵਿੱਤਰ ਸ਼ਹਿਰ ਯੇਰੂਸ਼ਲੇਮ ਜੋ ਪਰਮੇਸ਼ਵਰ ਕੋਲੋਂ ਸਵਰਗ ਤੋਂ ਉੱਤਰਦਾ ਹੈ ਵਿਖਾਇਆ, ਜਿਸ ਦੇ ਵਿੱਚ ਪਰਮੇਸ਼ਵਰ ਦਾ ਤੇਜ ਸੀ।

11ਇਹ ਪਰਮੇਸ਼ਵਰ ਦੀ ਮਹਿਮਾ ਨਾਲ ਚਮਕਦਾ, ਅਤੇ ਇਸ ਦੀ ਚਮਕ ਬਹੁਤ ਕੀਮਤੀ ਗਹਿਣਿਆਂ ਵਰਗੀ ਸੀ, ਜਿਵੇਂ ਬਲੌਰ ਅਤੇ ਪੁਖਰਾਜ ਪੱਥਰ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.