1ਤਦ ਸਵਰਗਦੂਤ ਨੇ ਮੈਨੂੰ ਜੀਵਨ ਦੇ ਜਲ ਦੀ ਨਦੀ ਵਿਖਾਈ, ਜੋ ਬਲੌਰ ਵਾਂਗ ਸਾਫ਼ ਅਤੇ ਜੋ ਪਰਮੇਸ਼ਵਰ ਅਤੇ ਲੇਲੇ ਦੇ ਸਿੰਘਾਸਣ ਦੇ ਵਿੱਚਕਾਰੋ ਨਿਕਲਦੀ ਸੀ,
2ਉਸ ਨਦੀ ਦੇ ਦੋਨਾਂ ਕਿਨਾਰਿਆ ਉੱਤੇ ਜੀਵਨ ਦਾ ਦਰੱਖਤ ਹੈ। ਜਿਸ ਨੂੰ ਬਾਰ੍ਹਾ ਪ੍ਰਕਾਰ ਦੇ ਫ਼ਲ ਲੱਗਦੇ ਹਨ, ਅਤੇ ਉਹ ਹਰ ਮਹੀਨੇ ਆਪਣਾ ਫ਼ਲ ਦਿੰਦਾ ਹੈ, ਅਤੇ ਉਸ ਦੇ ਪੱਤੇ ਰਾਸ਼ਟਰਾ ਦੇ ਇਲਾਜ ਲਈ ਹਨ।
3ਹੁਣ ਅਗਾਹਾਂ ਨੂੰ ਕੋਈ ਸਰਾਪ ਨਹੀਂ ਹੋਵੇਗਾ। ਅਤੇ ਪਰਮੇਸ਼ਵਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਉਹਨਾਂ ਦੇ ਦਾਸ ਉਹਨਾਂ ਦੀ ਬੰਦਗੀ ਕਰਨਗੇ।