10ਤਦ ਉਸ ਨੇ ਮੈਨੂੰ ਆਖਿਆ, “ਇਸ ਪੋਥੀ ਦੀ ਭਵਿੱਖਬਾਣੀਆ ਦੀਆ ਗੱਲਾਂ ਉੱਤੇ ਮੋਹਰ ਨਾ ਲਗਾ, ਕਿਉਂਕਿ ਸਮਾਂ ਨੇੜੇ ਹੈ।
11ਜਿਹੜਾ ਗਲਤ ਕਰਦਾ ਹੈ ਉਹ ਅਗਾਹਾਂ ਨੂੰ ਗਲਤ ਹੀ ਕਰੀ ਜਾਵੇ; ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਵੇ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮੀ ਹੋਈ ਜਾਵੇ; ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਵੇ।”
12“ਵੇਖੋ, ਮੈਂ ਜਲਦੀ ਆਉਂਦਾ ਹਾਂ! ਮੇਰਾ ਇਨਾਮ ਮੇਰੇ ਕੋਲ ਹੈ, ਮੈ ਹਰ ਇੱਕ ਆਦਮੀ ਨੂੰ ਉਸਦੇ ਕੰਮਾਂ ਦੇ ਅਨੁਸਾਰ ਫ਼ਲ ਦੇਵਾਂਗਾ।
13ਮੈਂ ਅਲਫਾ ਅਤੇ ਓਮੇਗਾ ਹਾਂ, ਅਤੇ ਪਹਿਲਾਂ ਅਤੇ ਪਿਛਲਾ, ਸ਼ੁਰੂਆਤ ਅਤੇ ਅੰਤ ਹਾਂ।
14“ਮੁਬਾਰਕ ਹਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ, ਉਹਨਾਂ ਨੂੰ ਜੀਵਨ ਦੇ ਦਰੱਖਤ ਉੱਤੇ ਹੱਕ ਹੋਵੇ ਅਤੇ ਉਹ ਦਰਵਾਜ਼ਿਆਂ ਰਾਹੀ ਉਸ ਸ਼ਹਿਰ ਵਿੱਚ ਪਰਵੇਸ਼ ਕਰਨ।