ਪ੍ਰਕਾਸ਼ ਪੱਤਰ 22

ਉਸ ਨਦੀ ਦੇ ਦੋਨਾਂ ਕਿਨਾਰਿਆ ਉੱਤੇ ਜੀਵਨ ਦਾ ਦਰੱਖਤ ਹੈ। ਜਿਸ ਨੂੰ ਬਾਰ੍ਹਾ ਪ੍ਰਕਾਰ ਦੇ ਫ਼ਲ ਲੱਗਦੇ ਹਨ, ਅਤੇ ਉਹ ਹਰ ਮਹੀਨੇ ਆਪਣਾ ਫ਼ਲ ਦਿੰਦਾ ਹੈ, ਅਤੇ ਉਸ ਦੇ ਪੱਤੇ ਰਾਸ਼ਟਰਾ ਦੇ ਇਲਾਜ ਲਈ ਹਨ।

Revelation 22:2 (UKJV) In the midst of the street of it, and on either side of the river, was there the tree of life, which bare twelve manner of fruits, and yielded her fruit every month: and the leaves of the tree were for the healing of the nations.

1ਤਦ ਸਵਰਗਦੂਤ ਨੇ ਮੈਨੂੰ ਜੀਵਨ ਦੇ ਜਲ ਦੀ ਨਦੀ ਵਿਖਾਈ, ਜੋ ਬਲੌਰ ਵਾਂਗ ਸਾਫ਼ ਅਤੇ ਜੋ ਪਰਮੇਸ਼ਵਰ ਅਤੇ ਲੇਲੇ ਦੇ ਸਿੰਘਾਸਣ ਦੇ ਵਿੱਚਕਾਰੋ ਨਿਕਲਦੀ ਸੀ,

2ਉਸ ਨਦੀ ਦੇ ਦੋਨਾਂ ਕਿਨਾਰਿਆ ਉੱਤੇ ਜੀਵਨ ਦਾ ਦਰੱਖਤ ਹੈ। ਜਿਸ ਨੂੰ ਬਾਰ੍ਹਾ ਪ੍ਰਕਾਰ ਦੇ ਫ਼ਲ ਲੱਗਦੇ ਹਨ, ਅਤੇ ਉਹ ਹਰ ਮਹੀਨੇ ਆਪਣਾ ਫ਼ਲ ਦਿੰਦਾ ਹੈ, ਅਤੇ ਉਸ ਦੇ ਪੱਤੇ ਰਾਸ਼ਟਰਾ ਦੇ ਇਲਾਜ ਲਈ ਹਨ।

3ਹੁਣ ਅਗਾਹਾਂ ਨੂੰ ਕੋਈ ਸਰਾਪ ਨਹੀਂ ਹੋਵੇਗਾ। ਅਤੇ ਪਰਮੇਸ਼ਵਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਉਹਨਾਂ ਦੇ ਦਾਸ ਉਹਨਾਂ ਦੀ ਬੰਦਗੀ ਕਰਨਗੇ।

4ਉਹ ਉਹਨਾਂ ਦਾ ਚਿਹਰਾ ਵੇਖਣਗੇ, ਅਤੇ ਪਰਮੇਸ਼ਵਰ ਦਾ ਨਾਮ ਉਹਨਾਂ ਦੇ ਮੱਥੇ ਤੇ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.