8ਮੈਂ ਵੇਖਿਆ, ਅਤੇ ਮੇਰੇ ਅੱਗੇ ਇੱਕ ਫਿੱਕਾ ਹਰਾ ਘੋੜਾ ਸੀ! ਇਸ ਤੇ ਸਵਾਰ ਦਾ ਨਾਂ ਮੌਤ ਰੱਖਿਆ ਗਿਆ ਸੀ, ਅਤੇ ਪਤਾਲ ਉਸ ਦੇ ਪਿੱਛੇ ਆ ਰਿਹਾ ਸੀ। ਉਹਨਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਤੇ ਤਲਵਾਰ, ਕਾਲ, ਮਰੀ ਅਤੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।
9ਜਦੋਂ ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ, ਮੈਂ ਜਗਵੇਦੀ ਦੇ ਹੇਠਾਂ ਉਹਨਾਂ ਲੋਕਾਂ ਦੀਆਂ ਰੂਹਾਂ ਨੂੰ ਵੇਖਿਆ ਜੋ ਪਰਮੇਸ਼ਵਰ ਦੇ ਬਚਨ ਅਤੇ ਉਸ ਦੀ ਗਵਾਹੀ ਦੇ ਕਾਰਨ ਜੋ ਉਹਨਾਂ ਨੇ ਦਿੱਤੀ ਸੀ, ਵੱਢੇ ਗਏ ਸਨ।
10ਉਹਨਾਂ ਆਤਮਾਵਾਂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਹੇ ਪ੍ਰਭੂ, ਪਵਿੱਤਰ ਅਤੇ ਸੱਚੇ, ਕਿੰਨਾ ਚਿਰ, ਜਦੋਂ ਤੱਕ ਤੁਸੀਂ ਧਰਤੀ ਦੇ ਵਾਸੀਆਂ ਦਾ ਨਿਆਂ ਨਹੀਂ ਕਰਦੇ ਅਤੇ ਸਾਡੇ ਲਹੂ ਦਾ ਬਦਲਾ ਨਹੀਂ ਲੈਂਦੇ?”
11ਤਦ ਉਹਨਾਂ ਵਿੱਚੋਂ ਹਰੇਕ ਨੂੰ ਇੱਕ ਚਿੱਟਾ ਚੋਗਾ ਦਿੱਤਾ ਗਿਆ, ਅਤੇ ਉਹਨਾਂ ਨੂੰ ਕਿਹਾ ਗਿਆ ਕਿ ਤੁਹਾਡੇ ਸਾਥੀ ਨੌਕਰਾਂ, ਤੁਹਾਡੇ ਭਰਾਵਾਂ ਅਤੇ ਭੈਣਾਂ ਦੀ ਪੂਰੀ ਸੰਖਿਆ ਨੂੰ ਉਵੇਂ ਹੀ ਮਾਰੇ ਜਾਣ ਤੱਕ ਥੋੜੀ ਦੇਰ ਹੋਰ ਉਡੀਕ ਕਰੋ।
12ਮੈਂ ਵੇਖਿਆ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਇੱਕ ਬਹੁਤ ਵੱਡਾ ਭੂਚਾਲ ਆਇਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਤੱਪੜ ਦੀ ਤਰ੍ਹਾਂ ਕਾਲਾ ਹੋ ਗਿਆ, ਪੂਰਾ ਚੰਦਰਮਾ ਲਹੂ ਜਿਹਾ ਲਾਲ ਹੋ ਗਿਆ,