11ਤਦ ਉਹਨਾਂ ਵਿੱਚੋਂ ਹਰੇਕ ਨੂੰ ਇੱਕ ਚਿੱਟਾ ਚੋਗਾ ਦਿੱਤਾ ਗਿਆ, ਅਤੇ ਉਹਨਾਂ ਨੂੰ ਕਿਹਾ ਗਿਆ ਕਿ ਤੁਹਾਡੇ ਸਾਥੀ ਨੌਕਰਾਂ, ਤੁਹਾਡੇ ਭਰਾਵਾਂ ਅਤੇ ਭੈਣਾਂ ਦੀ ਪੂਰੀ ਸੰਖਿਆ ਨੂੰ ਉਵੇਂ ਹੀ ਮਾਰੇ ਜਾਣ ਤੱਕ ਥੋੜੀ ਦੇਰ ਹੋਰ ਉਡੀਕ ਕਰੋ।
12ਮੈਂ ਵੇਖਿਆ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਇੱਕ ਬਹੁਤ ਵੱਡਾ ਭੂਚਾਲ ਆਇਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਤੱਪੜ ਦੀ ਤਰ੍ਹਾਂ ਕਾਲਾ ਹੋ ਗਿਆ, ਪੂਰਾ ਚੰਦਰਮਾ ਲਹੂ ਜਿਹਾ ਲਾਲ ਹੋ ਗਿਆ,
13ਅਤੇ ਅਕਾਸ਼ ਦੇ ਤਾਰੇ ਧਰਤੀ ਉੱਤੇ ਡਿੱਗ ਪਏ, ਜਿਵੇਂ ਇੱਕ ਹਵਾ ਨਾਲ ਹਿਲਾਏ ਜਾਣ ਤੇ ਹੰਜ਼ੀਰ ਦੇ ਦਰੱਖਤ ਤੋਂ ਹੰਜ਼ੀਰ ਡਿੱਗਦੇ ਹਨ।
14ਅਕਾਸ਼ ਇੱਕ ਪੋਥੀ ਵਾਂਗ ਲਪੇਟਿਆ ਗਿਆ, ਅਤੇ ਹਰ ਪਹਾੜ ਅਤੇ ਟਾਪੂ ਨੂੰ ਉਸ ਦੀ ਜਗ੍ਹਾ ਤੋਂ ਹਟਾ ਦਿੱਤਾ ਗਿਆ।
15ਤਦ ਧਰਤੀ ਦੇ ਰਾਜੇ, ਰਾਜਕੁਮਾਰ, ਫੌਜ ਦੇ ਸਰਦਾਰ, ਅਮੀਰ, ਸ਼ਕਤੀਸ਼ਾਲੀ ਅਤੇ ਹੋਰ ਸਾਰੇ, ਗੁਲਾਮ ਅਤੇ ਅਜ਼ਾਦ, ਗੁਫ਼ਾਂਵਾਂ ਅਤੇ ਪਹਾੜਾਂ ਦੀਆਂ ਚਟਾਨਾਂ ਦੇ ਵਿੱਚ ਲੁਕ ਗਏ।