ਪ੍ਰਕਾਸ਼ ਪੱਤਰ 6

ਅਕਾਸ਼ ਇੱਕ ਪੋਥੀ ਵਾਂਗ ਲਪੇਟਿਆ ਗਿਆ, ਅਤੇ ਹਰ ਪਹਾੜ ਅਤੇ ਟਾਪੂ ਨੂੰ ਉਸ ਦੀ ਜਗ੍ਹਾ ਤੋਂ ਹਟਾ ਦਿੱਤਾ ਗਿਆ।

Revelation 6:14 (UKJV) And the heaven departed as a scroll when it is rolled together; and every mountain and island were moved out of their places.

12ਮੈਂ ਵੇਖਿਆ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਇੱਕ ਬਹੁਤ ਵੱਡਾ ਭੂਚਾਲ ਆਇਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਤੱਪੜ ਦੀ ਤਰ੍ਹਾਂ ਕਾਲਾ ਹੋ ਗਿਆ, ਪੂਰਾ ਚੰਦਰਮਾ ਲਹੂ ਜਿਹਾ ਲਾਲ ਹੋ ਗਿਆ,

13ਅਤੇ ਅਕਾਸ਼ ਦੇ ਤਾਰੇ ਧਰਤੀ ਉੱਤੇ ਡਿੱਗ ਪਏ, ਜਿਵੇਂ ਇੱਕ ਹਵਾ ਨਾਲ ਹਿਲਾਏ ਜਾਣ ਤੇ ਹੰਜ਼ੀਰ ਦੇ ਦਰੱਖਤ ਤੋਂ ਹੰਜ਼ੀਰ ਡਿੱਗਦੇ ਹਨ।

14ਅਕਾਸ਼ ਇੱਕ ਪੋਥੀ ਵਾਂਗ ਲਪੇਟਿਆ ਗਿਆ, ਅਤੇ ਹਰ ਪਹਾੜ ਅਤੇ ਟਾਪੂ ਨੂੰ ਉਸ ਦੀ ਜਗ੍ਹਾ ਤੋਂ ਹਟਾ ਦਿੱਤਾ ਗਿਆ।

15ਤਦ ਧਰਤੀ ਦੇ ਰਾਜੇ, ਰਾਜਕੁਮਾਰ, ਫੌਜ ਦੇ ਸਰਦਾਰ, ਅਮੀਰ, ਸ਼ਕਤੀਸ਼ਾਲੀ ਅਤੇ ਹੋਰ ਸਾਰੇ, ਗੁਲਾਮ ਅਤੇ ਅਜ਼ਾਦ, ਗੁਫ਼ਾਂਵਾਂ ਅਤੇ ਪਹਾੜਾਂ ਦੀਆਂ ਚਟਾਨਾਂ ਦੇ ਵਿੱਚ ਲੁਕ ਗਏ।

16ਉਹਨਾਂ ਨੇ ਪਹਾੜਾਂ ਅਤੇ ਚਟਾਨਾਂ ਨੂੰ ਪੁਕਾਰਿਆ ਅਤੇ ਕਿਹਾ, “ਸਾਡੇ ਉੱਤੇ ਡਿੱਗੋ ਅਤੇ ਸਾਨੂੰ ਉਸ ਦੇ ਚਿਹਰੇ ਤੋਂ ਜੋ ਸਿੰਘਾਸਣ ਉੱਤੇ ਬੈਠਾ ਹੈ ਅਤੇ ਲੇਲੇ ਦੇ ਕ੍ਰੋਧ ਤੋਂ ਲੁਕਾ ਲਓ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.