3ਜਦੋਂ ਲੇਲੇ ਨੇ ਦੂਜੀ ਮੋਹਰ ਖੋਲ੍ਹੀ, ਮੈਂ ਦੂਜੇ ਜੀਵਤ ਪ੍ਰਾਣੀ ਨੂੰ ਇਹ ਕਹਿੰਦੇ ਸੁਣਿਆ, “ਆਓ!”
4ਤਦ ਇੱਕ ਹੋਰ ਘੋੜਾ ਨਿੱਕਲਿਆ, ਇੱਕ ਲਾਲ ਅੱਗ ਵਾਲਾ। ਇਸ ਦੇ ਸਵਾਰ ਨੂੰ ਧਰਤੀ ਤੋਂ ਸ਼ਾਂਤੀ ਲੈਣ ਅਤੇ ਲੋਕਾਂ ਨੂੰ ਇੱਕ-ਦੂਜੇ ਨੂੰ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ। ਉਸ ਨੂੰ ਇੱਕ ਵੱਡੀ ਤਲਵਾਰ ਦਿੱਤੀ ਗਈ ਸੀ।
5ਜਦੋਂ ਲੇਲੇ ਨੇ ਤੀਜੀ ਮੋਹਰ ਖੋਲ੍ਹੀ, ਮੈਂ ਤੀਜੇ ਜੀਵਤ ਪ੍ਰਾਣੀ ਨੂੰ ਇਹ ਕਹਿੰਦੇ ਸੁਣਿਆ, “ਆਓ!” ਮੈਂ ਦੇਖਿਆ, ਅਤੇ ਮੇਰੇ ਸਾਹਮਣੇ ਇੱਕ ਕਾਲਾ ਘੋੜਾ ਸੀ! ਇਸ ਦੇ ਸਵਾਰ ਨੇ ਆਪਣੇ ਹੱਥ ਵਿੱਚ ਇੱਕ ਤੱਕੜੀ ਫੜ੍ਹੀ ਹੋਈ ਸੀ।
6ਫਿਰ ਮੈਂ ਸੁਣਿਆ ਜੋ ਚਾਰ ਜੀਵਾਂ ਵਿੱਚ ਇੱਕ ਆਵਾਜ਼ ਇਹ ਆਖਦੇ ਸੁਣੀ ਕਿ, “ਇੱਕ ਦਿਨ ਦੀ ਮਜ਼ਦੂਰੀ ਦੇ ਲਈ ਦੋ ਦੀਨਾਰ ਕਣਕ, ਇੱਕ ਦਿਨ ਦੀ ਮਜ਼ਦੂਰੀ ਲਈ ਛੇ ਦੀਨਾਰ ਜੌਂ, ਅਤੇ ਤੇਲ ਅਤੇ ਦਾਖਰਸ ਦਾ ਨੁਕਸਾਨ ਨਾ ਕਰਨਾ!”
7ਜਦੋਂ ਲੇਲੇ ਨੇ ਚੌਥੀ ਮੋਹਰ ਖੋਲ੍ਹੀ, ਮੈਂ ਚੌਥੇ ਜੀਵਤ ਪ੍ਰਾਣੀ ਦੀ ਆਵਾਜ਼ ਨੂੰ ਇਹ ਕਹਿੰਦੇ ਸੁਣਿਆ, “ਆਓ!”