ਪ੍ਰਕਾਸ਼ ਪੱਤਰ 7

ਇਸ ਤੋਂ ਬਾਅਦ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚਾਰਾਂ ਕੋਨਿਆਂ ਉੱਤੇ ਖੜ੍ਹੇ ਵੇਖਿਆ, ਉਹਨਾਂ ਨੇ ਧਰਤੀ ਦੀਆਂ ਚਾਰ ਹਵਾਵਾਂ ਨੂੰ ਰੋਕਿਆ ਤਾਂ ਜੋ ਜ਼ਮੀਨ ਜਾਂ ਸਮੁੰਦਰ ਜਾਂ ਕਿਸੇ ਦਰੱਖ਼ਤ ਉੱਤੇ ਕਿਸੇ ਵੀ ਹਵਾ ਨੂੰ ਵਗਣ ਤੋਂ ਰੋਕਿਆ ਜਾ ਸਕੇ।

Revelation 7:1 (UKJV) And after these things I saw four angels standing on the four corners of the earth, holding the four winds of the earth, that the wind should not blow on the earth, nor on the sea, nor on any tree.

1ਇਸ ਤੋਂ ਬਾਅਦ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚਾਰਾਂ ਕੋਨਿਆਂ ਉੱਤੇ ਖੜ੍ਹੇ ਵੇਖਿਆ, ਉਹਨਾਂ ਨੇ ਧਰਤੀ ਦੀਆਂ ਚਾਰ ਹਵਾਵਾਂ ਨੂੰ ਰੋਕਿਆ ਤਾਂ ਜੋ ਜ਼ਮੀਨ ਜਾਂ ਸਮੁੰਦਰ ਜਾਂ ਕਿਸੇ ਦਰੱਖ਼ਤ ਉੱਤੇ ਕਿਸੇ ਵੀ ਹਵਾ ਨੂੰ ਵਗਣ ਤੋਂ ਰੋਕਿਆ ਜਾ ਸਕੇ।

2ਫਿਰ ਮੈਂ ਇੱਕ ਹੋਰ ਦੂਤ ਨੂੰ ਪੂਰਬ ਤੋਂ ਉੱਪਰ ਆਉਂਦੇ ਵੇਖਿਆ, ਜਿਸ ਉੱਤੇ ਜੀਉਂਦੇ ਪਰਮੇਸ਼ਵਰ ਦੀ ਮੋਹਰ ਲੱਗੀ ਹੋਈ ਸੀ। ਉਸ ਨੇ ਉੱਚੀ ਆਵਾਜ਼ ਵਿੱਚ ਉਹਨਾਂ ਚਾਰ ਦੂਤਾਂ ਨੂੰ ਪੁਕਾਰਿਆ ਜਿਨ੍ਹਾਂ ਨੂੰ ਜ਼ਮੀਨ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਉਣ ਦੀ ਸ਼ਕਤੀ ਦਿੱਤੀ ਗਈ ਸੀ:

3“ਜਦੋਂ ਤੱਕ ਅਸੀਂ ਸਾਡੇ ਪਰਮੇਸ਼ਵਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਹੀਂ ਲਗਾਉਂਦੇ, ਜ਼ਮੀਨ ਜਾਂ ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਓ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.