ਪ੍ਰਕਾਸ਼ ਪੱਤਰ 7

ਮੈਂ ਜਵਾਬ ਦਿੱਤਾ, “ਸ਼੍ਰੀਮਾਨ ਜੀ, ਤੁਸੀਂ ਜਾਣਦੇ ਹੋ।” ਅਤੇ ਉਸ ਨੇ ਕਿਹਾ, “ਇਹ ਉਹ ਹਨ ਜੋ ਵੱਡੀ ਬਿਪਤਾ ਵਿੱਚੋਂ ਬਾਹਰ ਆਏ ਹਨ; ਉਹਨਾਂ ਨੇ ਆਪਣੇ ਚੋਗੇ ਲੇਲੇ ਦੇ ਲਹੂ ਨਾਲ ਧੋ ਕੇ ਚਿੱਟੇ ਕੀਤੇ ਹਨ।

Revelation 7:14 (UKJV) And I said unto him, Sir, you know. And he said to me, These are they which came out of great tribulation, and have washed their robes, and made them white in the blood of the Lamb.

12ਇਹ ਕਹਿ ਕੇ: “ਆਮੀਨ! ਪ੍ਰਸ਼ੰਸਾ, ਮਹਿਮਾ, ਬੁੱਧੀ, ਧੰਨਵਾਦ, ਸਨਮਾਨ, ਸ਼ਕਤੀ ਅਤੇ ਤਾਕਤ ਸਦਾ ਅਤੇ ਸਦਾ ਲਈ ਸਾਡੇ ਪਰਮੇਸ਼ਵਰ ਦੀ ਹੈ। ਆਮੀਨ!”

13ਫਿਰ ਇੱਕ ਬਜ਼ੁਰਗ ਨੇ ਮੈਨੂੰ ਪੁੱਛਿਆ, “ਜਿਹਨਾਂ ਨੇ ਚਿੱਟੇ ਚੋਗੇ ਪਹਿਨੇ ਹੋਏ ਹਨ, ਉਹ ਕੌਣ ਹਨ, ਅਤੇ ਇਹ ਕਿੱਥੋਂ ਆਏ ਹਨ?”

14ਮੈਂ ਜਵਾਬ ਦਿੱਤਾ, “ਸ਼੍ਰੀਮਾਨ ਜੀ, ਤੁਸੀਂ ਜਾਣਦੇ ਹੋ।” ਅਤੇ ਉਸ ਨੇ ਕਿਹਾ, “ਇਹ ਉਹ ਹਨ ਜੋ ਵੱਡੀ ਬਿਪਤਾ ਵਿੱਚੋਂ ਬਾਹਰ ਆਏ ਹਨ; ਉਹਨਾਂ ਨੇ ਆਪਣੇ ਚੋਗੇ ਲੇਲੇ ਦੇ ਲਹੂ ਨਾਲ ਧੋ ਕੇ ਚਿੱਟੇ ਕੀਤੇ ਹਨ।

15ਇਸ ਲਈ, “ਉਹ ਪਰਮੇਸ਼ਵਰ ਦੇ ਸਿੰਘਾਸਣ ਦੇ ਸਾਹਮਣੇ ਹਨ। ਅਤੇ ਉਹਨਾਂ ਦੀ ਹੈਕਲ ਵਿੱਚ ਦਿਨ-ਰਾਤ ਉਹਨਾਂ ਦੀ ਸੇਵਾ ਕਰਦੇ ਹਨ; ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬੈਠਾ ਹੈ। ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।

16‘ਉਹ ਫਿਰ ਕਦੇ ਭੁੱਖੇ ਨਹੀਂ ਰਹਿਣਗੇ; ਉਹ ਫਿਰ ਕਦੇ ਵੀ ਪਿਆਸੇ ਨਹੀਂ ਹੋਣਗੇ। ਅਤੇ ਨਾ ਹੀ ਸੂਰਜ ਦੀ ਧੁੱਪ,’ ਅਤੇ ਨਾ ਹੀ ਤਪਦੀ ਗਰਮੀ ਦੀ ਕੋਈ ਲੂ ਉਨ੍ਹਾਂ ਉੱਤੇ ਪਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.