2ਫਿਰ ਮੈਂ ਇੱਕ ਹੋਰ ਦੂਤ ਨੂੰ ਪੂਰਬ ਤੋਂ ਉੱਪਰ ਆਉਂਦੇ ਵੇਖਿਆ, ਜਿਸ ਉੱਤੇ ਜੀਉਂਦੇ ਪਰਮੇਸ਼ਵਰ ਦੀ ਮੋਹਰ ਲੱਗੀ ਹੋਈ ਸੀ। ਉਸ ਨੇ ਉੱਚੀ ਆਵਾਜ਼ ਵਿੱਚ ਉਹਨਾਂ ਚਾਰ ਦੂਤਾਂ ਨੂੰ ਪੁਕਾਰਿਆ ਜਿਨ੍ਹਾਂ ਨੂੰ ਜ਼ਮੀਨ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਉਣ ਦੀ ਸ਼ਕਤੀ ਦਿੱਤੀ ਗਈ ਸੀ:
3“ਜਦੋਂ ਤੱਕ ਅਸੀਂ ਸਾਡੇ ਪਰਮੇਸ਼ਵਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਹੀਂ ਲਗਾਉਂਦੇ, ਜ਼ਮੀਨ ਜਾਂ ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਓ।”
4ਤਦ ਮੈਂ ਉਹਨਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਉੱਤੇ ਮੋਹਰ ਲੱਗੀ ਹੋਈ ਸੀ: 1,44,000, ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ।
5ਯਹੂਦਾਹ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਰਬੇਨ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਗਾਦ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ,
6ਆਸ਼ੇਰ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਨਫ਼ਤਾਲੀ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਮਨੱਸ਼ੇਹ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ,