ਰੋਮਿਆਂ 1

ਮੇਰੀਆਂ ਪ੍ਰਾਰਥਨਾਵਾਂ ਵਿੱਚ ਹਰ ਸਮੇਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਹੁਣ ਪਰਮੇਸ਼ਵਰ ਦੀ ਮਰਜ਼ੀ ਅਨੁਸਾਰ ਮੇਰੇ ਲਈ ਤੁਹਾਡੇ ਕੋਲ ਆਉਣ ਦਾ ਰਾਹ ਖੁੱਲ੍ਹ ਜਾਵੇ।

Romans 1:10 (UKJV) Making request, if by any means now at length I might have a prosperous journey by the will of God to come unto you.

8ਸਭ ਤੋਂ ਪਹਿਲਾਂ, ਮੈਂ ਤੁਹਾਡੇ ਸਾਰਿਆਂ ਲਈ ਯਿਸ਼ੂ ਮਸੀਹ ਦੇ ਰਾਹੀਂ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਤੁਹਾਡੀ ਨਿਹਚਾ ਦੀ ਗੱਲ ਸਾਰੇ ਸੰਸਾਰ ਵਿੱਚ ਕੀਤੀ ਜਾਂਦੀ ਹੈ।

9ਪਰਮੇਸ਼ਵਰ, ਜਿਸ ਦੇ ਪੁੱਤਰ ਦੀ ਖੁਸ਼ਖ਼ਬਰੀ ਦਾ ਮੈਂ ਪੂਰੇ ਦਿਲ ਨਾਲ ਪ੍ਰਚਾਰ ਕਰ ਰਿਹਾ ਹਾਂ, ਮੇਰਾ ਗਵਾਹ ਹੈ ਕਿ ਮੈਂ ਤੁਹਾਨੂੰ ਹਰ ਵੇਲੇ ਯਾਦ ਕਰਦਾ ਹਾਂ,

10ਮੇਰੀਆਂ ਪ੍ਰਾਰਥਨਾਵਾਂ ਵਿੱਚ ਹਰ ਸਮੇਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਹੁਣ ਪਰਮੇਸ਼ਵਰ ਦੀ ਮਰਜ਼ੀ ਅਨੁਸਾਰ ਮੇਰੇ ਲਈ ਤੁਹਾਡੇ ਕੋਲ ਆਉਣ ਦਾ ਰਾਹ ਖੁੱਲ੍ਹ ਜਾਵੇ।

11ਮੈਂ ਤੁਹਾਨੂੰ ਵੇਖਣਾ ਚਾਹੁੰਦਾ ਹਾਂ ਤਾਂ ਜੋ ਮੈਂ ਤੁਹਾਨੂੰ ਕੁਝ ਮਜ਼ਬੂਤ ਕਰਨ ਲਈ ਕੁਝ ਆਤਮਿਕ ਦਾਨ ਦੇ ਸਕਾਂ।

12ਇਹ ਇਸ ਲਈ ਹੈ ਤਾਂ ਜੋ ਕਿ ਤੁਸੀਂ ਅਤੇ ਮੈਂ ਇੱਕ-ਦੂਜੇ ਦੀ ਨਿਹਚਾ ਦੁਆਰਾ ਉਤਸ਼ਾਹਿਤ ਹੋ ਸਕੀਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.