ਰੋਮਿਆਂ 1

ਮੈਂ ਯੂਨਾਨੀਆਂ ਅਤੇ ਗ਼ੈਰ-ਯੂਨਾਨੀਆਂ, ਬੁੱਧੀਮਾਨਾਂ ਅਤੇ ਮੂਰਖਾਂ ਦੋਵਾਂ ਲਈ ਜ਼ਿੰਮੇਵਾਰ ਹਾਂ।

Romans 1:14 (UKJV) I am debtor both to the Greeks, and to the Barbarians; both to the wise, and to the unwise.

12ਇਹ ਇਸ ਲਈ ਹੈ ਤਾਂ ਜੋ ਕਿ ਤੁਸੀਂ ਅਤੇ ਮੈਂ ਇੱਕ-ਦੂਜੇ ਦੀ ਨਿਹਚਾ ਦੁਆਰਾ ਉਤਸ਼ਾਹਿਤ ਹੋ ਸਕੀਏ।

13ਭਰਾਵੋ ਅਤੇ ਭੈਣੋ ਮੈਂ ਨਹੀਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਤੁਹਾਡੇ ਕੋਲ ਆਉਣ ਦੀ ਕਈ ਵਾਰ ਯੋਜਨਾ ਬਣਾਈ ਸੀ (ਪਰ ਹੁਣ ਤੱਕ ਕਿਸੇ ਨਾ ਕਿਸੇ ਕਾਰਨ ਤੋਂ ਰੁਕਿਆ ਰਿਹਾ) ਤਾਂ ਜੋ ਮੈਂ ਤੁਹਾਡੇ ਵਿੱਚ ਇੱਕ ਫ਼ਲ ਪ੍ਰਾਪਤ ਕਰ ਸਕਾਂ, ਜਿਵੇਂ ਮੈਂ ਪਰਾਈਆਂ ਕੌਮਾਂ ਵਿੱਚ ਪ੍ਰਾਪਤ ਕੀਤਾ ਹੈ।

14ਮੈਂ ਯੂਨਾਨੀਆਂ ਅਤੇ ਗ਼ੈਰ-ਯੂਨਾਨੀਆਂ, ਬੁੱਧੀਮਾਨਾਂ ਅਤੇ ਮੂਰਖਾਂ ਦੋਵਾਂ ਲਈ ਜ਼ਿੰਮੇਵਾਰ ਹਾਂ।

15ਇਹੀ ਕਾਰਣ ਹੈ ਕਿ ਮੈਂ ਤੁਹਾਡੇ ਲਈ ਵੀ ਜਿਹੜੇ ਰੋਮ ਵਿੱਚ ਰਹਿੰਦੇ ਹਨ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ ਚਾਹਵਾਨ ਹਾਂ।

16ਮੈਂ ਖੁਸ਼ਖ਼ਬਰੀ ਤੋਂ ਸ਼ਰਮਿੰਦਾ ਨਹੀਂ ਹਾਂ ਕਿਉਂਕਿ ਇਹ ਪਰਮੇਸ਼ਵਰ ਦੀ ਸ਼ਕਤੀ ਹੈ ਜੋ ਵਿਸ਼ਵਾਸ ਕਰਨ ਵਾਲੇ ਹਰੇਕ ਨੂੰ ਮੁਕਤੀ ਦਿੰਦੀ ਹੈ: ਪਹਿਲਾਂ ਯਹੂਦੀ ਨੂੰ ਅਤੇ ਫਿਰ ਗ਼ੈਰ-ਯਹੂਦੀ ਨੂੰ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.