ਰੋਮਿਆਂ 1

ਇਸ ਲਈ ਪਰਮੇਸ਼ਵਰ ਨੇ ਉਹਨਾਂ ਨੂੰ ਉਹਨਾਂ ਦੇ ਦਿਲ ਦੀਆਂ ਪਾਪੀ ਇੱਛਾਵਾਂ ਦੇ ਹਵਾਲੇ ਕਰ ਦਿੱਤਾ ਤਾਂ ਜੋ ਉਹ ਆਪੋ ਵਿੱਚ ਸ਼ਰਮਨਾਕ ਕੰਮ ਕਰਕੇ ਆਪਣੇ ਸਰੀਰਾਂ ਨੂੰ ਅਸ਼ੁੱਧ ਕਰਨ।

Romans 1:24 (UKJV) Wherefore God also gave them up to uncleanness through the lusts of their own hearts, to dishonour their own bodies between themselves:

22ਹਾਲਾਂਕਿ ਉਹਨਾਂ ਨੇ ਬੁੱਧੀਮਾਨ ਹੋਣ ਦਾ ਦਾਅਵਾ ਕੀਤਾ, ਉਹ ਮੂਰਖ ਬਣ ਗਏ।

23ਅਤੇ ਮਹਾਨ ਅਤੇ ਜਿਉਂਦੇ ਪਰਮੇਸ਼ਵਰ ਦੀ ਮਹਿਮਾ ਕਰਨ ਦੀ ਬਜਾਏ ਉਹਨਾਂ ਨਾਸ਼ ਹੋਣ ਵਾਲੇ ਮਨੁੱਖਾਂ ਦੀਆਂ ਬਣਾਈਆਂ ਮੂਰਤੀਆਂ ਅਤੇ ਪੰਛੀਆਂ ਅਤੇ ਜਾਨਵਰਾਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਨੂੰ ਮਹਿਮਾ ਦਿੱਤੀ।

24ਇਸ ਲਈ ਪਰਮੇਸ਼ਵਰ ਨੇ ਉਹਨਾਂ ਨੂੰ ਉਹਨਾਂ ਦੇ ਦਿਲ ਦੀਆਂ ਪਾਪੀ ਇੱਛਾਵਾਂ ਦੇ ਹਵਾਲੇ ਕਰ ਦਿੱਤਾ ਤਾਂ ਜੋ ਉਹ ਆਪੋ ਵਿੱਚ ਸ਼ਰਮਨਾਕ ਕੰਮ ਕਰਕੇ ਆਪਣੇ ਸਰੀਰਾਂ ਨੂੰ ਅਸ਼ੁੱਧ ਕਰਨ।

25ਉਹਨਾਂ ਨੇ ਝੂਠ ਲਈ ਪਰਮੇਸ਼ਵਰ ਦੀ ਸੱਚਾਈ ਨੂੰ ਬਦਲ ਦਿੱਤਾ, ਅਤੇ ਉਹਨਾਂ ਨੇ ਸ਼੍ਰਿਸ਼ਟੀ ਦੀ ਪੂਜਾ ਅਤੇ ਸੇਵਾ ਕੀਤੀ, ਨਾ ਕਿ ਸ਼੍ਰਿਸ਼ਟੀਕਰਤਾ ਦੀ, ਜੋ ਸਦਾ ਵਡਿਆਈ ਦੇ ਯੋਗ ਹੈ, ਆਮੀਨ।

26ਇਸ ਕਰਕੇ, ਪਰਮੇਸ਼ਵਰ ਨੇ ਉਹਨਾਂ ਨੂੰ ਸ਼ਰਮਨਾਕ ਕਰਨ ਵਾਲੀਆਂ ਇੱਛਾਵਾਂ ਦੇ ਹਵਾਲੇ ਕਰ ਦਿੱਤਾ। ਇੱਥੋਂ ਤੱਕ ਕਿ ਉਹਨਾਂ ਦੀਆਂ ਔਰਤਾਂ ਕੁਦਰਤੀ ਸੰਭੋਗ ਦੀ ਥਾਂ ਗੈਰ ਕੁਦਰਤੀ ਸੰਭੋਗ ਕਰਨ ਲੱਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.