ਰੋਮਿਆਂ 1

ਇਸ ਕਰਕੇ, ਪਰਮੇਸ਼ਵਰ ਨੇ ਉਹਨਾਂ ਨੂੰ ਸ਼ਰਮਨਾਕ ਕਰਨ ਵਾਲੀਆਂ ਇੱਛਾਵਾਂ ਦੇ ਹਵਾਲੇ ਕਰ ਦਿੱਤਾ। ਇੱਥੋਂ ਤੱਕ ਕਿ ਉਹਨਾਂ ਦੀਆਂ ਔਰਤਾਂ ਕੁਦਰਤੀ ਸੰਭੋਗ ਦੀ ਥਾਂ ਗੈਰ ਕੁਦਰਤੀ ਸੰਭੋਗ ਕਰਨ ਲੱਗੀਆਂ।

Romans 1:26 (UKJV) For this cause God gave them up unto vile affections: for even their women did change the natural use into that which is against nature:

24ਇਸ ਲਈ ਪਰਮੇਸ਼ਵਰ ਨੇ ਉਹਨਾਂ ਨੂੰ ਉਹਨਾਂ ਦੇ ਦਿਲ ਦੀਆਂ ਪਾਪੀ ਇੱਛਾਵਾਂ ਦੇ ਹਵਾਲੇ ਕਰ ਦਿੱਤਾ ਤਾਂ ਜੋ ਉਹ ਆਪੋ ਵਿੱਚ ਸ਼ਰਮਨਾਕ ਕੰਮ ਕਰਕੇ ਆਪਣੇ ਸਰੀਰਾਂ ਨੂੰ ਅਸ਼ੁੱਧ ਕਰਨ।

25ਉਹਨਾਂ ਨੇ ਝੂਠ ਲਈ ਪਰਮੇਸ਼ਵਰ ਦੀ ਸੱਚਾਈ ਨੂੰ ਬਦਲ ਦਿੱਤਾ, ਅਤੇ ਉਹਨਾਂ ਨੇ ਸ਼੍ਰਿਸ਼ਟੀ ਦੀ ਪੂਜਾ ਅਤੇ ਸੇਵਾ ਕੀਤੀ, ਨਾ ਕਿ ਸ਼੍ਰਿਸ਼ਟੀਕਰਤਾ ਦੀ, ਜੋ ਸਦਾ ਵਡਿਆਈ ਦੇ ਯੋਗ ਹੈ, ਆਮੀਨ।

26ਇਸ ਕਰਕੇ, ਪਰਮੇਸ਼ਵਰ ਨੇ ਉਹਨਾਂ ਨੂੰ ਸ਼ਰਮਨਾਕ ਕਰਨ ਵਾਲੀਆਂ ਇੱਛਾਵਾਂ ਦੇ ਹਵਾਲੇ ਕਰ ਦਿੱਤਾ। ਇੱਥੋਂ ਤੱਕ ਕਿ ਉਹਨਾਂ ਦੀਆਂ ਔਰਤਾਂ ਕੁਦਰਤੀ ਸੰਭੋਗ ਦੀ ਥਾਂ ਗੈਰ ਕੁਦਰਤੀ ਸੰਭੋਗ ਕਰਨ ਲੱਗੀਆਂ।

27ਇਸੇ ਤਰ੍ਹਾਂ ਆਦਮੀਆਂ ਨੇ ਵੀ ਔਰਤਾਂ ਨਾਲ ਕੁਦਰਤੀ ਸੰਭੋਗ ਨੂੰ ਤਿਆਗ ਦਿੱਤਾ ਅਤੇ ਇੱਕ-ਦੂਜੇ ਨਾਲ ਕਾਮਨਾਵਾਂ ਵਿੱਚ ਜਲਨ ਲੱਗੇ। ਆਦਮੀਆਂ ਨੇ ਦੂਸਰੇ ਆਦਮੀਆਂ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਇਸ ਕਰਕੇ ਆਦਮੀਆਂ ਨੇ ਇਸ ਸ਼ਰਮਨਾਕ ਕੰਮ ਕਾਰਨ ਬਣਦੀ ਸਜ਼ਾ ਪਾਈ।

28ਇਸ ਤੋਂ ਇਲਾਵਾ, ਜਿਵੇਂ ਕਿ ਉਹਨਾਂ ਨੇ ਪਰਮੇਸ਼ਵਰ ਦੇ ਗਿਆਨ ਨੂੰ ਲੈਣਾ ਲਾਭਦਾਇਕ ਨਹੀਂ ਸਮਝਿਆ, ਉਸੇ ਤਰ੍ਹਾਂ ਪਰਮੇਸ਼ਵਰ ਨੇ ਉਹਨਾਂ ਨੂੰ ਵਿਗੜੇ ਮਨ ਦੇ ਹਵਾਲੇ ਕਰ ਦਿੱਤਾ, ਤਾਂ ਜੋ ਉਹ ਅਜਿਹਾ ਕਰਨ ਜੋ ਉਹਨਾਂ ਨੂੰ ਨਹੀਂ ਕਰਨਾ ਚਾਹੀਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.