10ਇਹ ਤੁਹਾਡੇ ਦਿਲ ਨਾਲ ਹੈ ਕਿ ਤੁਸੀਂ ਵਿਸ਼ਵਾਸ ਕਰਦੇ ਹੋ ਅਤੇ ਧਰਮੀ ਠਹਿਰਾਉਂਦੇ ਹੋ, ਅਤੇ ਇਹ ਤੁਹਾਡੇ ਮੂੰਹ ਨਾਲ ਹੈ ਕਿ ਤੁਸੀਂ ਆਪਣੀ ਨਿਹਚਾ ਦਾ ਦਾਅਵਾ ਕਰਦੇ ਹੋ ਅਤੇ ਬਚਾਏ ਜਾਂਦੇ ਹੋ।
11ਜਿਵੇਂ ਕਿ ਪਵਿੱਤਰ ਸ਼ਾਸਤਰ ਆਖਦਾ ਹੈ, “ਜਿਹੜਾ ਵਿਅਕਤੀ ਮਸੀਹ ਉੱਤੇ ਵਿਸ਼ਵਾਸ ਕਰਦਾ ਹੈ ਉਹ ਕਦੇ ਸ਼ਰਮਿੰਦਾ ਨਾ ਹੋਵੇਗਾ।”
12ਯਹੂਦੀ ਅਤੇ ਗ਼ੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ। ਉਹੀ ਪ੍ਰਭੂ ਸਾਰਿਆਂ ਦਾ ਮਾਲਕ ਹੈ ਅਤੇ ਜੋ ਉਸ ਨੂੰ ਪੁਕਾਰਦਾ ਹੈ ਉਹਨਾਂ ਨੂੰ ਅਸੀਸਾਂ ਦਿੰਦਾ ਹੈ।
13ਕਿਉਂਕਿ, “ਹਰੇਕ ਜਿਹੜਾ ਵੀ ਪ੍ਰਭੂ ਦਾ ਨਾਮ ਲੈ ਕੇ ਪੁਕਾਰਦਾ ਹੈ ਉਹ ਬਚਾਇਆ ਜਾਵੇਗਾ।”
14ਤਾਂ ਫਿਰ, ਉਹ ਪ੍ਰਭੂ ਨੂੰ ਕਿਵੇਂ ਪੁਕਾਰ ਸਕਦੇ ਹਨ ਜਿਸ ਤੇ ਉਹਨਾਂ ਨੇ ਵਿਸ਼ਵਾਸ ਨਹੀਂ ਕੀਤਾ? ਅਤੇ ਉਹ ਉਸ ਉੱਤੇ ਕਿਵੇਂ ਵਿਸ਼ਵਾਸ ਕਰ ਸਕਦੇ ਹਨ ਜਿਸ ਦੇ ਬਾਰੇ ਉਹਨਾਂ ਸੁਣਿਆ ਹੀ ਨਹੀਂ? ਅਤੇ ਉਹ ਉਹਨਾਂ ਨੂੰ ਕਿਵੇਂ ਸੁਣ ਸਕਦੇ ਹਨ ਜਦੋਂ ਕੋਈ ਉਹਨਾਂ ਨੂੰ ਪ੍ਰਚਾਰ ਨਹੀਂ ਕਰਦਾ?