15ਅਤੇ ਜੇ ਕੋਈ ਭੇਜੇ ਨਾ ਜਾਣ ਤਾਂ ਕੋਈ ਪ੍ਰਚਾਰ ਕਿਵੇਂ ਕਰ ਸਕਦਾ ਹੈ? ਜਿਵੇਂ ਕਿ ਇਹ ਲਿਖਿਆ ਗਿਆ ਹੈ: “ਉਹਨਾਂ ਲੋਕਾਂ ਦੇ ਪੈਰ ਕਿੰਨੇ ਸੋਹਣੇ ਹਨ ਜਿਹੜੇ ਚੰਗੀ ਖੁਸ਼ਖ਼ਬਰੀ ਲਿਆਉਂਦੇ ਹਨ।”
16ਪਰ ਸਾਰੇ ਇਸਰਾਏਲੀਆਂ ਨੇ ਖੁਸ਼ਖ਼ਬਰੀ ਨੂੰ ਸਵੀਕਾਰ ਨਹੀਂ ਕੀਤਾ। ਕਿਉਂਕਿ ਯਸ਼ਾਯਾਹ ਕਹਿੰਦਾ ਹੈ, “ਹੇ ਪ੍ਰਭੂ, ਸਾਡੀ ਖੁਸ਼ਖ਼ਬਰੀ ਉੱਤੇ ਕਿਸ ਨੇ ਵਿਸ਼ਵਾਸ ਕੀਤਾ?”
17ਇਸ ਲਈ ਵਿਸ਼ਵਾਸ ਸੁਣਨ ਨਾਲ ਆਉਂਦਾ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
18ਪਰ ਮੈਂ ਪੁੱਛਦਾ ਹਾਂ: ਕੀ ਇਸਰਾਏਲੀਆਂ ਨੇ ਖੁਸ਼ਖ਼ਬਰੀ ਨਹੀਂ ਸੁਣੀ? ਪਰ ਉਹਨਾਂ ਨੇ ਸੁਣਿਆ ਹੈ: “ਉਹਨਾਂ ਦੀ ਆਵਾਜ਼ ਸਾਰੀ ਧਰਤੀ ਵਿੱਚ ਆ ਗਈ, ਉਹਨਾਂ ਦੇ ਸ਼ਬਦ ਦੁਨੀਆਂ ਦੇ ਅੰਤ ਤੀਕ ਪਹੁੰਚੇ।”
19ਮੈਂ ਫਿਰ ਪੁੱਛਦਾ ਹਾਂ: ਕੀ ਇਸਰਾਏਲੀਆਂ ਨੂੰ ਸਮਝ ਨਹੀਂ ਆਇਆ? ਪਹਿਲਾਂ, ਮੋਸ਼ੇਹ ਕਹਿੰਦਾ ਹੈ, “ਮੈਂ ਤੁਹਾਨੂੰ ਉਹਨਾਂ ਤੋਂ ਈਰਖਾ ਕਰਾਵਾਂਗਾ ਜੋ ਅਸਲ ਵਿੱਚ ਕੌਮ ਨਹੀਂ ਹਨ; ਮੈਂ ਤੁਹਾਨੂੰ ਇੱਕ ਕੌਮ ਦੇ ਦੁਆਰਾ ਗੁੱਸਾ ਕਰਾਂਗਾ ਜਿਸ ਦੀ ਕੋਈ ਸਮਝ ਨਹੀਂ ਹੈ।”