ਰੋਮਿਆਂ 10

ਪਰ ਮੈਂ ਪੁੱਛਦਾ ਹਾਂ: ਕੀ ਇਸਰਾਏਲੀਆਂ ਨੇ ਖੁਸ਼ਖ਼ਬਰੀ ਨਹੀਂ ਸੁਣੀ? ਪਰ ਉਹਨਾਂ ਨੇ ਸੁਣਿਆ ਹੈ: “ਉਹਨਾਂ ਦੀ ਆਵਾਜ਼ ਸਾਰੀ ਧਰਤੀ ਵਿੱਚ ਆ ਗਈ, ਉਹਨਾਂ ਦੇ ਸ਼ਬਦ ਦੁਨੀਆਂ ਦੇ ਅੰਤ ਤੀਕ ਪਹੁੰਚੇ।”

Romans 10:18 (UKJV) But I say, Have they not heard? Yes verily, their sound went into all the earth, and their words unto the ends of the world.

16ਪਰ ਸਾਰੇ ਇਸਰਾਏਲੀਆਂ ਨੇ ਖੁਸ਼ਖ਼ਬਰੀ ਨੂੰ ਸਵੀਕਾਰ ਨਹੀਂ ਕੀਤਾ। ਕਿਉਂਕਿ ਯਸ਼ਾਯਾਹ ਕਹਿੰਦਾ ਹੈ, “ਹੇ ਪ੍ਰਭੂ, ਸਾਡੀ ਖੁਸ਼ਖ਼ਬਰੀ ਉੱਤੇ ਕਿਸ ਨੇ ਵਿਸ਼ਵਾਸ ਕੀਤਾ?”

17ਇਸ ਲਈ ਵਿਸ਼ਵਾਸ ਸੁਣਨ ਨਾਲ ਆਉਂਦਾ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।

18ਪਰ ਮੈਂ ਪੁੱਛਦਾ ਹਾਂ: ਕੀ ਇਸਰਾਏਲੀਆਂ ਨੇ ਖੁਸ਼ਖ਼ਬਰੀ ਨਹੀਂ ਸੁਣੀ? ਪਰ ਉਹਨਾਂ ਨੇ ਸੁਣਿਆ ਹੈ: “ਉਹਨਾਂ ਦੀ ਆਵਾਜ਼ ਸਾਰੀ ਧਰਤੀ ਵਿੱਚ ਆ ਗਈ, ਉਹਨਾਂ ਦੇ ਸ਼ਬਦ ਦੁਨੀਆਂ ਦੇ ਅੰਤ ਤੀਕ ਪਹੁੰਚੇ।”

19ਮੈਂ ਫਿਰ ਪੁੱਛਦਾ ਹਾਂ: ਕੀ ਇਸਰਾਏਲੀਆਂ ਨੂੰ ਸਮਝ ਨਹੀਂ ਆਇਆ? ਪਹਿਲਾਂ, ਮੋਸ਼ੇਹ ਕਹਿੰਦਾ ਹੈ, “ਮੈਂ ਤੁਹਾਨੂੰ ਉਹਨਾਂ ਤੋਂ ਈਰਖਾ ਕਰਾਵਾਂਗਾ ਜੋ ਅਸਲ ਵਿੱਚ ਕੌਮ ਨਹੀਂ ਹਨ; ਮੈਂ ਤੁਹਾਨੂੰ ਇੱਕ ਕੌਮ ਦੇ ਦੁਆਰਾ ਗੁੱਸਾ ਕਰਾਂਗਾ ਜਿਸ ਦੀ ਕੋਈ ਸਮਝ ਨਹੀਂ ਹੈ।”

20ਅਤੇ ਯਸ਼ਾਯਾਹ ਨੇ ਦਲੇਰੀ ਨਾਲ ਕਿਹਾ, “ਉਹਨਾਂ ਲੋਕਾਂ ਨੇ ਮੈਨੂੰ ਪਾ ਲਿਆ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ; ਮੈਂ ਆਪਣੇ ਆਪ ਨੂੰ ਉਨ੍ਹਾਂ ਲੋਕਾਂ ਲਈ ਪ੍ਰਗਟ ਕੀਤਾ ਜਿਨ੍ਹਾਂ ਨੇ ਮੈਨੂੰ ਨਹੀਂ ਮੰਗਿਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.