ਰੋਮਿਆਂ 10

ਮੈਂ ਫਿਰ ਪੁੱਛਦਾ ਹਾਂ: ਕੀ ਇਸਰਾਏਲੀਆਂ ਨੂੰ ਸਮਝ ਨਹੀਂ ਆਇਆ? ਪਹਿਲਾਂ, ਮੋਸ਼ੇਹ ਕਹਿੰਦਾ ਹੈ, “ਮੈਂ ਤੁਹਾਨੂੰ ਉਹਨਾਂ ਤੋਂ ਈਰਖਾ ਕਰਾਵਾਂਗਾ ਜੋ ਅਸਲ ਵਿੱਚ ਕੌਮ ਨਹੀਂ ਹਨ; ਮੈਂ ਤੁਹਾਨੂੰ ਇੱਕ ਕੌਮ ਦੇ ਦੁਆਰਾ ਗੁੱਸਾ ਕਰਾਂਗਾ ਜਿਸ ਦੀ ਕੋਈ ਸਮਝ ਨਹੀਂ ਹੈ।”

Romans 10:19 (UKJV) But I say, Did not Israel know? First Moses says, I will provoke you to jealousy by them that are no people, and by a foolish nation I will anger you.

17ਇਸ ਲਈ ਵਿਸ਼ਵਾਸ ਸੁਣਨ ਨਾਲ ਆਉਂਦਾ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।

18ਪਰ ਮੈਂ ਪੁੱਛਦਾ ਹਾਂ: ਕੀ ਇਸਰਾਏਲੀਆਂ ਨੇ ਖੁਸ਼ਖ਼ਬਰੀ ਨਹੀਂ ਸੁਣੀ? ਪਰ ਉਹਨਾਂ ਨੇ ਸੁਣਿਆ ਹੈ: “ਉਹਨਾਂ ਦੀ ਆਵਾਜ਼ ਸਾਰੀ ਧਰਤੀ ਵਿੱਚ ਆ ਗਈ, ਉਹਨਾਂ ਦੇ ਸ਼ਬਦ ਦੁਨੀਆਂ ਦੇ ਅੰਤ ਤੀਕ ਪਹੁੰਚੇ।”

19ਮੈਂ ਫਿਰ ਪੁੱਛਦਾ ਹਾਂ: ਕੀ ਇਸਰਾਏਲੀਆਂ ਨੂੰ ਸਮਝ ਨਹੀਂ ਆਇਆ? ਪਹਿਲਾਂ, ਮੋਸ਼ੇਹ ਕਹਿੰਦਾ ਹੈ, “ਮੈਂ ਤੁਹਾਨੂੰ ਉਹਨਾਂ ਤੋਂ ਈਰਖਾ ਕਰਾਵਾਂਗਾ ਜੋ ਅਸਲ ਵਿੱਚ ਕੌਮ ਨਹੀਂ ਹਨ; ਮੈਂ ਤੁਹਾਨੂੰ ਇੱਕ ਕੌਮ ਦੇ ਦੁਆਰਾ ਗੁੱਸਾ ਕਰਾਂਗਾ ਜਿਸ ਦੀ ਕੋਈ ਸਮਝ ਨਹੀਂ ਹੈ।”

20ਅਤੇ ਯਸ਼ਾਯਾਹ ਨੇ ਦਲੇਰੀ ਨਾਲ ਕਿਹਾ, “ਉਹਨਾਂ ਲੋਕਾਂ ਨੇ ਮੈਨੂੰ ਪਾ ਲਿਆ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ; ਮੈਂ ਆਪਣੇ ਆਪ ਨੂੰ ਉਨ੍ਹਾਂ ਲੋਕਾਂ ਲਈ ਪ੍ਰਗਟ ਕੀਤਾ ਜਿਨ੍ਹਾਂ ਨੇ ਮੈਨੂੰ ਨਹੀਂ ਮੰਗਿਆ।”

21ਪਰ ਇਸਰਾਏਲ ਦੇ ਬਾਰੇ ਉਹ ਕਹਿੰਦਾ ਹੈ, “ਸਾਰਾ ਦਿਨ ਮੈਂ ਆਪਣਾ ਹੱਥ ਇੱਕ ਅਣ-ਆਗਿਆਕਾਰੀ ਅਤੇ ਰੁਕਾਵਟ ਕਰਨ ਵਾਲੇ ਲੋਕਾਂ ਲਈ ਪਸਾਰਿਆ ਹੋਇਆ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.