ਰੋਮਿਆਂ 10

ਕਿਉਂਕਿ ਮੈਂ ਉਹਨਾਂ ਬਾਰੇ ਗਵਾਹੀ ਦੇ ਸਕਦਾ ਹਾਂ ਕਿ ਉਹ ਪਰਮੇਸ਼ਵਰ ਦੇ ਲਈ ਜੋਸ਼ੀਲੇ ਹਨ, ਪਰ ਉਹਨਾਂ ਦਾ ਜੋਸ਼ ਗਿਆਨ ਦੇ ਅਨੁਸਾਰ ਨਹੀਂ ਹੈ।

Romans 10:2 (UKJV) For I bear them record that they have a zeal of God, but not according to knowledge.

1ਹੇ ਭਰਾਵੋ ਅਤੇ ਭੈਣੋ, ਮੇਰੇ ਦਿਲ ਦੀ ਇੱਛਾ ਹੈ ਅਤੇ ਇਸਰਾਏਲੀਆਂ ਲਈ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਉਹ ਬਚਾਏ ਜਾਣ।

2ਕਿਉਂਕਿ ਮੈਂ ਉਹਨਾਂ ਬਾਰੇ ਗਵਾਹੀ ਦੇ ਸਕਦਾ ਹਾਂ ਕਿ ਉਹ ਪਰਮੇਸ਼ਵਰ ਦੇ ਲਈ ਜੋਸ਼ੀਲੇ ਹਨ, ਪਰ ਉਹਨਾਂ ਦਾ ਜੋਸ਼ ਗਿਆਨ ਦੇ ਅਨੁਸਾਰ ਨਹੀਂ ਹੈ।

3ਉਹ ਪਰਮੇਸ਼ਵਰ ਦੀ ਧਾਰਮਿਕਤਾ ਨੂੰ ਨਹੀਂ ਜਾਣਦੇ ਸਨ ਅਤੇ ਆਪਣੀ ਧਾਰਮਿਕਤਾ ਨੂੰ ਆਪਣੇ ਆਪ ਸਥਾਪਤ ਕਰਨ ਦੀ ਕੋਸ਼ਿਸ਼ ਕਰਦੇ ਸਨ, ਉਹ ਪਰਮੇਸ਼ਵਰ ਦੀ ਧਾਰਮਿਕਤਾ ਦੇ ਅਧੀਨ ਨਹੀਂ ਹੋਏ।

4ਕਿਉਂਕਿ ਮਸੀਹ ਬਿਵਸਥਾ ਦੇ ਮਕਸਦ ਨੂੰ ਪੂਰਾ ਕਰ ਚੁੱਕਾ ਹੈ ਜਿਸ ਲਈ ਬਿਵਸਥਾ ਦਿੱਤੀ ਗਈ ਸੀ। ਇਸ ਲਈ ਜੋ ਕੋਈ ਮਸੀਹ ਉੱਤੇ ਵਿਸ਼ਵਾਸ ਕਰਦਾ ਹੈ ਉਹ ਧਰਮੀ ਬਣ ਗਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.