2ਕਿਉਂਕਿ ਮੈਂ ਉਹਨਾਂ ਬਾਰੇ ਗਵਾਹੀ ਦੇ ਸਕਦਾ ਹਾਂ ਕਿ ਉਹ ਪਰਮੇਸ਼ਵਰ ਦੇ ਲਈ ਜੋਸ਼ੀਲੇ ਹਨ, ਪਰ ਉਹਨਾਂ ਦਾ ਜੋਸ਼ ਗਿਆਨ ਦੇ ਅਨੁਸਾਰ ਨਹੀਂ ਹੈ।
3ਉਹ ਪਰਮੇਸ਼ਵਰ ਦੀ ਧਾਰਮਿਕਤਾ ਨੂੰ ਨਹੀਂ ਜਾਣਦੇ ਸਨ ਅਤੇ ਆਪਣੀ ਧਾਰਮਿਕਤਾ ਨੂੰ ਆਪਣੇ ਆਪ ਸਥਾਪਤ ਕਰਨ ਦੀ ਕੋਸ਼ਿਸ਼ ਕਰਦੇ ਸਨ, ਉਹ ਪਰਮੇਸ਼ਵਰ ਦੀ ਧਾਰਮਿਕਤਾ ਦੇ ਅਧੀਨ ਨਹੀਂ ਹੋਏ।
4ਕਿਉਂਕਿ ਮਸੀਹ ਬਿਵਸਥਾ ਦੇ ਮਕਸਦ ਨੂੰ ਪੂਰਾ ਕਰ ਚੁੱਕਾ ਹੈ ਜਿਸ ਲਈ ਬਿਵਸਥਾ ਦਿੱਤੀ ਗਈ ਸੀ। ਇਸ ਲਈ ਜੋ ਕੋਈ ਮਸੀਹ ਉੱਤੇ ਵਿਸ਼ਵਾਸ ਕਰਦਾ ਹੈ ਉਹ ਧਰਮੀ ਬਣ ਗਿਆ ਹੈ।
5ਮੋਸ਼ੇਹ ਨੇ ਇਹ ਉਸ ਧਾਰਮਿਕਤਾ ਬਾਰੇ ਲਿਖਿਆ ਜੋ ਬਿਵਸਥਾ ਅਨੁਸਾਰ ਹੈ: “ਜਿਹੜਾ ਵਿਅਕਤੀ ਇਹ ਬਿਵਸਥਾ ਦੀਆਂ ਗੱਲਾਂ ਪੂਰਾ ਕਰਦਾ ਹੈ ਉਹ ਇਹਨਾਂ ਦੁਆਰਾ ਜੀਉਂਦਾ ਰਹੇਗਾ।”
6ਪਰ ਧਾਰਮਿਕਤਾ ਜੋ ਵਿਸ਼ਵਾਸ ਦੁਆਰਾ ਹੈ ਕਹਿੰਦੀ ਹੈ: “ਆਪਣੇ ਮਨ ਵਿੱਚ ਇਹ ਨਾ ਕਹੋ, ‘ਸਵਰਗ ਵਿੱਚ ਕੌਣ ਚੜ੍ਹੇਗਾ?’ ” ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ।