7ਜਾਂ ਕੌਣ ਪਤਾਲ ਵਿੱਚ ਉਤਰੇਗਾ? ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉਠਾ ਲਿਆਉਣ ਲਈ।
8ਅਸਲ ਵਿੱਚ ਇਹ ਕਹਿਣਾ ਹੈ ਕਿ ਪਰਮੇਸ਼ਵਰ ਦਾ ਬਚਨ ਤੁਹਾਡੇ ਨੇੜੇ ਹੈ; ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹੈ, “ਅਰਥਾਤ, ਇਹ ਵਿਸ਼ਵਾਸ ਹੈ ਜੋ ਅਸੀਂ ਪ੍ਰਚਾਰ ਕਰਦੇ ਹਾਂ:
9ਜੇ ਤੁਸੀਂ ਆਪਣੇ ਮੂੰਹ ਨਾਲ ਇਹ ਐਲਾਨ ਕਰਦੇ ਹੋ।” ਯਿਸ਼ੂ ਪ੍ਰਭੂ ਹੈ ਅਤੇ ਆਪਣੇ ਦਿਲ ਵਿੱਚ ਵਿਸ਼ਵਾਸ ਕਰੋ ਕਿ ਪਰਮੇਸ਼ਵਰ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ, ਤਾਂ ਤੁਸੀਂ ਬਚਾਏ ਜਾਓਗੇ।
10ਇਹ ਤੁਹਾਡੇ ਦਿਲ ਨਾਲ ਹੈ ਕਿ ਤੁਸੀਂ ਵਿਸ਼ਵਾਸ ਕਰਦੇ ਹੋ ਅਤੇ ਧਰਮੀ ਠਹਿਰਾਉਂਦੇ ਹੋ, ਅਤੇ ਇਹ ਤੁਹਾਡੇ ਮੂੰਹ ਨਾਲ ਹੈ ਕਿ ਤੁਸੀਂ ਆਪਣੀ ਨਿਹਚਾ ਦਾ ਦਾਅਵਾ ਕਰਦੇ ਹੋ ਅਤੇ ਬਚਾਏ ਜਾਂਦੇ ਹੋ।
11ਜਿਵੇਂ ਕਿ ਪਵਿੱਤਰ ਸ਼ਾਸਤਰ ਆਖਦਾ ਹੈ, “ਜਿਹੜਾ ਵਿਅਕਤੀ ਮਸੀਹ ਉੱਤੇ ਵਿਸ਼ਵਾਸ ਕਰਦਾ ਹੈ ਉਹ ਕਦੇ ਸ਼ਰਮਿੰਦਾ ਨਾ ਹੋਵੇਗਾ।”