ਰੋਮਿਆਂ 12

ਜੋਸ਼ ਵਿੱਚ ਕਦੀ ਵੀ ਘਾਟ ਨਾ ਹੋਵੇ, ਪਰ ਆਪਣੇ ਆਤਮਿਕ ਭਾਵਨਾ ਨੂੰ ਕਾਇਮ ਰੱਖੋ ਅਤੇ ਪ੍ਰਭੂ ਦੀ ਸੇਵਾ ਕਰੋ।

Romans 12:11 (UKJV) Not slothful in business; fervent in spirit; serving the Lord;

9ਪਿਆਰ ਨਿਸ਼ਕਪਟ ਹੋਣਾ ਚਾਹੀਦਾ ਹੈ। ਬੁਰਾਈ ਤੋਂ ਨਫ਼ਰਤ ਕਰੋ; ਜੋ ਚੰਗਾ ਹੈ ਉਸ ਨਾਲ ਜੁੜੇ ਰਹੋ।

10ਪਿਆਰ ਵਿੱਚ ਇੱਕ ਦੂਸਰੇ ਨੂੰ ਸਮਰਪਿਤ ਰਹੋ। ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।

11ਜੋਸ਼ ਵਿੱਚ ਕਦੀ ਵੀ ਘਾਟ ਨਾ ਹੋਵੇ, ਪਰ ਆਪਣੇ ਆਤਮਿਕ ਭਾਵਨਾ ਨੂੰ ਕਾਇਮ ਰੱਖੋ ਅਤੇ ਪ੍ਰਭੂ ਦੀ ਸੇਵਾ ਕਰੋ।

12ਉਮੀਦ ਵਿੱਚ ਖੁਸ਼ ਰਹੋ, ਕਸ਼ਟ ਵਿੱਚ ਸਬਰ ਰੱਖੋ ਅਤੇ ਪ੍ਰਾਰਥਨਾ ਵਿੱਚ ਵਫ਼ਾਦਾਰ ਬਣੋ।

13ਪ੍ਰਭੂ ਦੇ ਉਹਨਾਂ ਪਵਿੱਤਰ ਲੋਕਾਂ ਨਾਲ ਸਾਂਝਾ ਕਰੋ ਜਿਹੜੇ ਲੋੜਵੰਦ ਹਨ। ਪ੍ਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.