13ਪ੍ਰਭੂ ਦੇ ਉਹਨਾਂ ਪਵਿੱਤਰ ਲੋਕਾਂ ਨਾਲ ਸਾਂਝਾ ਕਰੋ ਜਿਹੜੇ ਲੋੜਵੰਦ ਹਨ। ਪ੍ਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।
14ਉਹਨਾਂ ਲੋਕਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਤਾਉਂਦੇ ਹਨ; ਅਤੇ ਸਰਾਪ ਨਾ ਦਿਓ।
15ਜੋ ਆਨੰਦ ਹਨ ਉਹਨਾਂ ਦੇ ਨਾਲ ਆਨੰਦ ਮਨਾਉ; ਸੋਗ ਮਨਾਉਣ ਵਾਲਿਆਂ ਨਾਲ ਸੋਗ ਮਨਾਉ।
16ਇੱਕ ਦੂਸਰੇ ਦੇ ਨਾਲ ਮੇਲ ਰੱਖੋ। ਹੰਕਾਰ ਨਾ ਕਰੋ, ਪਰ ਨੀਵੇਂ ਸਥਾਨ ਵਾਲੇ ਲੋਕਾਂ ਨਾਲ ਸੰਗਤ ਕਰਨ ਲਈ ਤਿਆਰ ਰਹੋ। ਅਤੇ ਇਹ ਨਾ ਸੋਚੋ ਕਿ ਤੁਸੀਂ ਇਹ ਸਭ ਜਾਣਦੇ ਹੋ।
17ਕਿਸੇ ਨਾਲ ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।