ਰੋਮਿਆਂ 12

ਕਿਸੇ ਨਾਲ ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।

Romans 12:17 (UKJV) Recompense to no man evil for evil. Provide things honest in the sight of all men.

15ਜੋ ਆਨੰਦ ਹਨ ਉਹਨਾਂ ਦੇ ਨਾਲ ਆਨੰਦ ਮਨਾਉ; ਸੋਗ ਮਨਾਉਣ ਵਾਲਿਆਂ ਨਾਲ ਸੋਗ ਮਨਾਉ।

16ਇੱਕ ਦੂਸਰੇ ਦੇ ਨਾਲ ਮੇਲ ਰੱਖੋ। ਹੰਕਾਰ ਨਾ ਕਰੋ, ਪਰ ਨੀਵੇਂ ਸਥਾਨ ਵਾਲੇ ਲੋਕਾਂ ਨਾਲ ਸੰਗਤ ਕਰਨ ਲਈ ਤਿਆਰ ਰਹੋ। ਅਤੇ ਇਹ ਨਾ ਸੋਚੋ ਕਿ ਤੁਸੀਂ ਇਹ ਸਭ ਜਾਣਦੇ ਹੋ।

17ਕਿਸੇ ਨਾਲ ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।

18ਜੇ ਇਹ ਸੰਭਵ ਹੈ, ਜਿੱਥੋਂ ਤੱਕ ਇਹ ਤੁਹਾਡੇ ਤੇ ਨਿਰਭਰ ਕਰਦਾ ਹੈ, ਸਾਰਿਆਂ ਨਾਲ ਸ਼ਾਂਤੀ ਨਾਲ ਰਹੋ।

19ਹੇ ਮੇਰੇ ਪਿਆਰੇ ਮਿੱਤਰੋ, ਬਦਲਾ ਨਾ ਲਓ, ਪਰ ਪਰਮੇਸ਼ਵਰ ਦੇ ਕ੍ਰੋਧ ਲਈ ਜਗ੍ਹਾ ਛੱਡੋ, ਕਿਉਂਕਿ ਇਹ ਲਿਖਿਆ ਹੋਇਆ ਹੈ: “ਬਦਲਾ ਲੈਣਾ ਮੇਰਾ ਕੰਮ ਹੈ; ਮੈਂ ਹੀ ਬਦਲਾ ਲਵਾਂਗਾ,” ਪ੍ਰਭੂ ਕਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.