ਰੋਮਿਆਂ 12

ਹੇ ਮੇਰੇ ਪਿਆਰੇ ਮਿੱਤਰੋ, ਬਦਲਾ ਨਾ ਲਓ, ਪਰ ਪਰਮੇਸ਼ਵਰ ਦੇ ਕ੍ਰੋਧ ਲਈ ਜਗ੍ਹਾ ਛੱਡੋ, ਕਿਉਂਕਿ ਇਹ ਲਿਖਿਆ ਹੋਇਆ ਹੈ: “ਬਦਲਾ ਲੈਣਾ ਮੇਰਾ ਕੰਮ ਹੈ; ਮੈਂ ਹੀ ਬਦਲਾ ਲਵਾਂਗਾ,” ਪ੍ਰਭੂ ਕਹਿੰਦਾ ਹੈ।

Romans 12:19 (UKJV) Dearly beloved, avenge not yourselves, but rather give place unto wrath: for it is written, Vengeance is mine; I will repay, says the Lord.

17ਕਿਸੇ ਨਾਲ ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।

18ਜੇ ਇਹ ਸੰਭਵ ਹੈ, ਜਿੱਥੋਂ ਤੱਕ ਇਹ ਤੁਹਾਡੇ ਤੇ ਨਿਰਭਰ ਕਰਦਾ ਹੈ, ਸਾਰਿਆਂ ਨਾਲ ਸ਼ਾਂਤੀ ਨਾਲ ਰਹੋ।

19ਹੇ ਮੇਰੇ ਪਿਆਰੇ ਮਿੱਤਰੋ, ਬਦਲਾ ਨਾ ਲਓ, ਪਰ ਪਰਮੇਸ਼ਵਰ ਦੇ ਕ੍ਰੋਧ ਲਈ ਜਗ੍ਹਾ ਛੱਡੋ, ਕਿਉਂਕਿ ਇਹ ਲਿਖਿਆ ਹੋਇਆ ਹੈ: “ਬਦਲਾ ਲੈਣਾ ਮੇਰਾ ਕੰਮ ਹੈ; ਮੈਂ ਹੀ ਬਦਲਾ ਲਵਾਂਗਾ,” ਪ੍ਰਭੂ ਕਹਿੰਦਾ ਹੈ।

20ਇਸ ਦੇ ਉਲਟ: “ਜੇਕਰ ਤੁਹਾਡਾ ਦੁਸ਼ਮਣ ਭੁੱਖਾ ਹੈ, ਤਾਂ ਉਸ ਨੂੰ ਖੁਆਓ; ਜੇ ਉਹ ਪਿਆਸਾ ਹੈ, ਤਾਂ ਉਸ ਨੂੰ ਕੁਝ ਪੀਣ ਲਈ ਦਿਓ; ਅਜਿਹਾ ਕਰਨ ਨਾਲ ਤੁਸੀਂ ਉਸ ਦੇ ਸਿਰ ਉੱਤੇ ਬਲਦੇ ਕੋਲਿਆਂ ਨੂੰ ਰੱਖਦੇ ਹੋ।”

21ਬੁਰਿਆਈ ਨਾਲ ਨਾ ਜਿੱਤੋ, ਪਰ ਚੰਗਿਆਈ ਨਾਲ ਬੁਰਾਈ ਉੱਤੇ ਕਾਬੂ ਪਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.