1ਇਸ ਲਈ, ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ਵਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸਰੀਰਾਂ ਨੂੰ ਇੱਕ ਜਿਉਂਦੇ ਅਤੇ ਪਵਿੱਤਰ ਅਤੇ ਪਰਮੇਸ਼ਵਰ ਨੂੰ ਮਨ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਸੱਚੀ ਅਤੇ ਰੂਹਾਨੀ ਬੰਦਗੀ ਹੈ।
2ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਪਰ ਆਪਣੇ ਮਨ ਨੂੰ ਨਵੇਂ ਹੋਣ ਦੇ ਕਾਰਨ ਬਦਲੋ ਤਦ ਤੁਸੀਂ ਪਰਖ ਅਤੇ ਸਮਝ ਸਕਦੇ ਹੋ ਕਿ ਪਰਮੇਸ਼ਵਰ ਦੀ ਮਰਜ਼ੀ ਕੀ ਹੈ। ਉਸ ਦੀ ਚੰਗੀ, ਮਨਭਾਉਂਦੀ ਅਤੇ ਸੰਪੂਰਨ ਇੱਛਾ ਕੀ ਹੈ।
3ਕਿਉਂਕਿ ਮੈਨੂੰ ਦਿੱਤੀ ਗਈ ਕਿਰਪਾ ਨਾਲ ਮੈਂ ਤੁਹਾਨੂੰ ਸਾਰਿਆਂ ਨੂੰ ਕਹਿੰਦਾ ਹਾਂ: ਆਪਣੇ ਆਪ ਨੂੰ ਜਿੰਨਾ ਚਾਹੀਦਾ ਹੈ ਉਸ ਨਾਲੋਂ ਵੱਧ ਨਾ ਸਮਝੋ, ਬਲਕਿ ਆਪਣੇ ਆਪ ਨੂੰ ਸਮਝੇ ਕਿ ਪਰਮੇਸ਼ਵਰ ਨੇ ਮਿਣ ਕੇ ਹਰੇਕ ਨੂੰ ਨਿਹਚਾ ਵੰਡ ਦਿੱਤੀ ਹੈ।
4ਜਿਵੇਂ ਕਿ ਸਾਡੇ ਵਿੱਚੋਂ ਹਰ ਇੱਕ ਦਾ ਇੱਕ ਸਰੀਰ ਬਹੁਤ ਸਾਰੇ ਅੰਗਾਂ ਨਾਲ ਹੁੰਦਾ ਹੈ, ਅਤੇ ਇਹ ਸਾਰੇ ਅੰਗ ਇੱਕੋ ਜਿਹੇ ਨਹੀਂ ਹੁੰਦੇ,