3ਕਿਉਂਕਿ ਮੈਨੂੰ ਦਿੱਤੀ ਗਈ ਕਿਰਪਾ ਨਾਲ ਮੈਂ ਤੁਹਾਨੂੰ ਸਾਰਿਆਂ ਨੂੰ ਕਹਿੰਦਾ ਹਾਂ: ਆਪਣੇ ਆਪ ਨੂੰ ਜਿੰਨਾ ਚਾਹੀਦਾ ਹੈ ਉਸ ਨਾਲੋਂ ਵੱਧ ਨਾ ਸਮਝੋ, ਬਲਕਿ ਆਪਣੇ ਆਪ ਨੂੰ ਸਮਝੇ ਕਿ ਪਰਮੇਸ਼ਵਰ ਨੇ ਮਿਣ ਕੇ ਹਰੇਕ ਨੂੰ ਨਿਹਚਾ ਵੰਡ ਦਿੱਤੀ ਹੈ।
4ਜਿਵੇਂ ਕਿ ਸਾਡੇ ਵਿੱਚੋਂ ਹਰ ਇੱਕ ਦਾ ਇੱਕ ਸਰੀਰ ਬਹੁਤ ਸਾਰੇ ਅੰਗਾਂ ਨਾਲ ਹੁੰਦਾ ਹੈ, ਅਤੇ ਇਹ ਸਾਰੇ ਅੰਗ ਇੱਕੋ ਜਿਹੇ ਨਹੀਂ ਹੁੰਦੇ,
5ਇਸ ਲਈ ਮਸੀਹ ਵਿੱਚ, ਹਾਲਾਂਕਿ ਅਸੀਂ ਬਹੁਤ ਸਾਰੇ ਹਾਂ ਪਰ ਅਸੀਂ ਸਭ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ-ਦੂਜੇ ਦੇ ਅੰਗ ਹਾਂ।
6ਇਸ ਲਈ ਸਾਨੂੰ ਦਿੱਤੀ ਗਈ ਕਿਰਪਾ ਦੇ ਅਨੁਸਾਰ ਸਭ ਕੋਲ ਵੱਖੋ ਵੱਖਰੇ ਵਰਦਾਨ ਹਨ। ਜੇ ਤੁਹਾਡਾ ਵਰਦਾਨ ਅਗੰਮਵਾਕ ਕਰਨਾ ਹੈ, ਤਾਂ ਆਪਣੇ ਵਿਸ਼ਵਾਸ ਦੇ ਅਨੁਸਾਰ ਅਗੰਮਵਾਕ ਕਰੋ;
7ਜੇ ਇਹ ਸੇਵਾ ਕਰਨਾ ਹੈ, ਫਿਰ ਸੇਵਾ ਕਰੋ; ਜੇ ਸਿਖਾਉਣ ਵਾਲਾ ਹੋਵੇ, ਤਾਂ ਸਿਖਾਓ;